ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ
November 27, 2026
Dr-Nishan-Singh-From-The-Budhlad

Punjab Speaks Team / Punjab

ਮਾਨਸਾ, 27 ਨਵੰਬਰ : ਮਾਨਸਾ ਜ਼ਿਲ੍ਹੇ ਦੀ ਬੁਢਲਾਡਾ ਵਿਧਾਨ ਸਭਾ ਸੀਟ ਨਾਲ ਜੁੜੀ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਡਾ. ਨਿਸ਼ਾਨ ਸਿੰਘ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਡਾ. ਨਿਸ਼ਾਨ ਸਿੰਘ ਨੇ ਕਾਂਗਰਸ ਦਾ ਹੱਥ ਫੜਿਆ।

ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ ਨੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਡਾ. ਨਿਸ਼ਾਨ ਸਿੰਘ ਨੂੰ ਉਮੀਦ ਸੀ ਕਿ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਜਾਵੇਗੀ, ਪਰ ਟਿਕਟ ਨੂੰ ਲੈ ਕੇ ਗੱਲ ਨਾ ਬਣਨ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।

ਡਾ. ਨਿਸ਼ਾਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਬੁਢਲਾਡਾ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਸਿਆਸੀ ਹਲਕਿਆਂ ਵਿੱਚ ਉਨ੍ਹਾਂ ਨੂੰ ਕਾਂਗਰਸ ਵੱਲੋਂ ਸੰਭਾਵੀ ਉਮੀਦਵਾਰ ਬਣਾਏ ਜਾਣ ਨੂੰ ਲੈ ਕੇ ਵੀ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਫਿਲਹਾਲ ਕਾਂਗਰਸ ਵੱਲੋਂ ਡਾ. ਨਿਸ਼ਾਨ ਸਿੰਘ ਦੀ ਉਮੀਦਵਾਰੀ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।

Dr Nishan Singh From The Budhlada Seat In Mansa Has Joined The Congress


Recommended News
Punjab Speaks ad image Punjab Speaks ad image
Trending
Just Now