ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ    ਜੁਝਾਰ ਨਗਰ ਦੇ ਪਾਰਕ -ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੂਲੇ    ਕੇਂਦਰ ਸਰਕਾਰ ਐਮ.ਐਸ.ਐਮ.ਈ ਟੈਕਸਾਂ ਬਾਰੇ ਸਥਿਤੀ ਨੂੰ ਵਪਾਰੀਆਂ ਨਾਲ ਸਪਸ਼ਟ ਕਰੇ- ਨਰੇਸ਼ ਸਿੰਗਲਾ    ਮਿਤੀ 25 ਜਨਵਰੀ 2024 ਦਾ ਰੋਜ਼ਾਨਾ ਧੜ੍ਹੱਲੇਦਾਰ ਅਖ਼ਬਾਰ ਪੜ੍ਹੋ 👇    ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ -ਚ ਵੱਡਾ ਬਦਲਾਅ, ਅਲਕਾ ਲਾਂਬਾ ਨੂੰ ਮਿਲੀ ਇਹ ਜ਼ਿੰਮੇਵਾਰੀ, 5 ਸਕ੍ਰੀਨਿੰਗ ਕਮੇਟੀਆਂ ਵੀ ਬਣਾਈਆਂ   
*ਰਵਨੀਤ ਬਿੱਟੂ ਦੇ ਮਾਤਾ ਜਸਬੀਰ ਕੌਰ ਨੇ ਜਗਰਾਉਂ ‘ਚ ਵਿਕਾਸ ਦੇ ਨਾਮ ‘ਤੇ ਮੰਗੀਆਂ ਵੋਟਾਂ
May 20, 2024
Ravneet-Bittu-

ਸੂਬੇ ਦੀ ਤਰੱਕੀ ਭਾਜਪਾ ਦੇ ਨਾਲ ਹੀ ਸੰਭਵ ਹੈ : ਮਾਤਾ ਜਸਬੀਰ ਕੌਰ*

Arjun Chhabra / Ludhiana

ਲੁਧਿਆਣਾ, 20 ਮਈ () : ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਮਾਤਾ ਜਸਬੀਰ ਕੌਰ ਅਤੇ ਮਾਸੀ ਨੇ ਜਗਰਾਉਂ ਵਿਖੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਤੇ ਰਵਨੀਤ ਬਿੱਟੂ ਦੇ ਹੱਕ ‘ਚ ਵੋਟਾਂ ਮੰਗੀਆਂ। ਮਾਤਾ ਜਸਬੀਰ ਕੌਰ ਨੇ ਕਿਹਾ ਕਿ ਉਹ ਪਿਛਲੇ ਕਈ ਦਿਨ ਤੋਂ ਲਗਾਤਾਰ ਜਗਰਾਉਂ ਵਿਖੇ ਚੋਣ ਪ੍ਰਚਾਰ ਕਰ ਹਨ, ਜਗਰਾਉਂ ਵਾਸੀਆਂ ਵਲੋਂ ਅਥਾਹ ਪਿਆਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਦਾ ਮੰਨਣਾ ਹੈ ਕਿ ਸੂਬੇ ਦੀ ਤਰੱਕੀ ਭਾਜਪਾ ਦੇ ਨਾਲ ਹੀ ਸੰਭਵ ਹੈ, ਜਿਸੇ ਤਰੀਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੇਸ਼ ਨੂੰ ਵਿਕਾਸ ਦੀ ਲੀਹ ‘ਤੇ ਲੈ ਕੇ ਆਏ ਹਨ, ਉਸੇ ਤਰ੍ਹਾਂ ਵੱਖ-ਵੱਖ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਉਹਨਾਂ ਕਿਹਾ ਅੱਜ ਆਪ ਤੇ ਕਾਂਗਰਸ ਵੱਡੀਆਂ-ਵੱਡੀਆਂ ਗੱਲ੍ਹਾਂ ਤਾਂ ਕਰਦੇ ਹਨ ਪਰ ਉਹਨਾਂ ਪੰਜਾਬ ਦੀ ਬਿਹਤਰੀ ਲਈ ਕੋਈ ਯੋਜਨਾ ਨਹੀਂ ਹੈ, ਇੱਕ ਪਾਸੇ ਜਿੱਥੇ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਆਰਥਿਕ ਤੌਰ ‘ਤੇ ਤਬਾਹ ਕੀਤਾ, ਉਥੇ ਮੌਜੂਦਾ ਆਪ ਸਰਕਾਰ ਨੇ ਪੰਜਾਬ ਨੂੰ ਉਜਾੜੇ ਵੱਲ ਧੱਕਿਆ, ਅਜਿਹੇ ‘ਚ ਭਾਜਪਾ ਹੀ ਅਜਿਹੀ ਪਾਰਟੀ ਜੋ ਪੰਜਾਬ ਨੂੰ ਅੱਗੇ ਲਿਜਾ ਸਕਦੀ ਹੈ, ਇਸ ਲਈ ਆਓ ਅਸੀਂ ਪੰਜਾਬ ਦੀ ਬਿਹਤਰੀ ਲਈ ਭਾਜਪਾ ਦੇ ਕਮਲ ਦੇ ਫੁੱਲ ਵਾਲਾ ਬਟਨ ਦਬਾਅ ਕੇ ਪੰਜਾਬ ਨੂੰ ਤਰੱਕੀ ਦੀ ਰਾਹ ਤੋਰੀਏ।

Ravneet Bittu


Recommended News
Trending
Just Now