ਕੈਨੇਡਾ 'ਚ ਰਹਿ ਰਹੇ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਕੈਨੇਡਾ ਬਾਰਡਰ ਸਰਵਿਸ ਏਜੰਸੀ ਵੱਲੋਂ ਕਾਰਵਾਈ ਤੇਜ਼ ਕੀਤੀ ਜਾ ">
ਜਲੰਧਰ 'ਚ IAS ਬਬੀਤਾ ਕਲੇਰ, 'ਆਪ' ਨੇਤਾ ਦੇ ਪਤੀ ਸਟੀਫਨ ਕਲੇਰ ਅਤੇ ਗੰਨਮੈਨ ਖਿਲਾਫ ਐੱਫ    ਜਲੰਧਰ ਕੈਂਟ ਸਟੇਸ਼ਨ 'ਤੇ ਬਿਜਲੀ ਦੀ ਕਰੇਨ ਡਿੱਗਣ ਕਾਰਨ ਕਈ ਵਾਹਨਾਂ ਦਾ ਹੋਇਆ ਨੁਕਸਾਨ    ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ    ਮਕਾਨ ਦੀ ਉਸਾਰੀ ਦੌਰਾਨ 2 ਧਿਰਾਂ 'ਚ ਜ਼ਬਰਦਸਤ ਲੜਾਈ, ਚੱਲੀਆਂ ਗੋਲੀਆਂ; ਇੱਕ ਜ਼ਖ਼ਮੀ    DGCA ਦਾ ਏਅਰ ਇੰਡੀਆ 'ਤੇ ਵੱਡਾ ਐਕਸ਼ਨ, 3 ਅਧਿਕਾਰੀਆਂ ਨੂੰ ਹਟਾਉਣ ਦਾ ਆਦੇਸ਼; 10 ਦਿਨਾਂ 'ਚ ਦੇਣੀ ਪਵੇਗੀ ਰਿਪੋਰਟ    ਕਨੇਡਾ ਪਹੁੰਚ ਕੇ ਲੜਕੀ ਨੇ 4 ਸਾਲ ਦੇ ਰਿਸ਼ਤੇ ਨੂੰ ਮਾਰੀ ਲੱਤ, ਡਿਪ੍ਰੇਸ਼ਨ ’ਚ ਲੜਕੇ ਨੇ ਕੀਤੀ ਖ਼ੁਦਕੁਸ਼ੀ ਲੜਕੀ ਪਰਿਵਾਰ ਦੇ 6 ਲੋਕ ਨਾਮਜ਼ਦ    ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਚ ਕੌਣ ਮਾਰੇਗਾ ਬਾਜ਼ੀ ? ਐਗਜ਼ਿਟ ਪੋਲ ਵਿੱਚ ਸਭ ਤੋਂ ਅੱਗੇ ਹੋਣ ਦੇ ਸੰਕੇਤ    ਬਿਹਾਰ ਦੇ ਬਕਸਰ ਚ ਗੰਗਾ ਪੁਲ ਦੀ ਰੇਲਿੰਗ ਤੋੜ ਕੇ ਨਦੀ 'ਚ ਡਿੱਗੀ ਸਕਾਰਪੀਓ, ਦੋ ਦੀ ਮੌਤ; ਬਾਕੀਆਂ ਦੀ ਭਾਲ ਜਾਰੀ    ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ    ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ 'ਚ ਭਾਜਪਾ ਘੱਟ ਗਿਣਤੀ ਸੈੱਲ ਦਾ ਮੈਂਬਰ ਗ੍ਰਿਫ਼ਤਾਰ   
Canada 'ਚ 30 ਹਜ਼ਾਰ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਆਦੇਸ਼, ਲਿਸਟ 'ਚ ਸਟੱਡੀ ਵੀਜ਼ਾ ਤੇ PR ਕਾਰਡਧਾਰਕ ਵਾਲੇ ਵੀ ਸ਼ਾਮਲ
May 27, 2025
Canada-Orders-Deportation-Of-30-

Punjab Speaks Team / Canada

ਕੈਨੇਡਾ 'ਚ ਰਹਿ ਰਹੇ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਕੈਨੇਡਾ ਬਾਰਡਰ ਸਰਵਿਸ ਏਜੰਸੀ ਵੱਲੋਂ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਮੁਲਕ ਭਰ 'ਚ ਲੱਖਾਂ ਦੀ ਗਿਣਤੀ 'ਚ ਗ਼ੈਰ-ਕਾਨੂੰਨੀ ਪਰਵਾਸੀਆਂ 'ਚੋਂ 30 ਹਜ਼ਾਰ ਨੂੰ ਡਿਪੋਰਟ ਕੀਤੇ ਜਾਣ ਦੇ ਵਾਰੰਟ ਜਾਰੀ ਕੀਤੇ ਗਏ ਹਨ। ਏਜੰਸੀ ਨੇ ਸਪੱਸ਼ਟ ਕੀਤੀ ਹੋਇਆ ਹੈ ਕਿ ਗ਼ੈਰ-ਕਾਨੂੰਨੀ ਰਹਿ ਰਹੇ ਅਪਰਾਧਕ ਸ਼ਮੂਲੀਅਤ ਵਾਲੇ ਅਤੇ ਜਿਨ੍ਹਾਂ ਦੀ ਰਾਜਸੀ ਸ਼ਰਨ ਦੀ ਮੰਗ ਠੁਕਰਾਈ ਜਾ ਚੁੱਕੀ ਹੈ, ਨੂੰ ਪਹਿਲ ਦੇ ਅਧਾਰ 'ਤੇ ਵਾਪਸ ਭੇਜਿਆ ਜਾਣਾ ਹੈ। ਉਕਤ 30 ਹਜ਼ਾਰ ਵਾਲੀ ਸੂਚੀ 'ਚ 88 ਫੀਸਦੀ ਰੱਦ ਹੋਈਆਂ ਰਾਜਸੀ ਸ਼ਰਨ ਦਰਖਾਸਤਾਂ ਵਾਲੇ ਹਨ। ਹੋਰਨਾਂ 'ਚ ਪੜ੍ਹਾਈ ਵਿਚਾਲੇ ਛੱਡਣ ਵਾਲੇ ਸਟੱਡੀ ਵੀਜ਼ਾ ਧਾਰਕ, ਸੈਲਾਨੀ ਵੀਜ਼ੇ ਦੀ ਮਿਆਦ ਟਪਾ ਚੁੱਕੇ ਤੇ ਅਪਰਾਧਕ ਗਤੀਵਿਧੀਆਂ 'ਚ ਸ਼ਾਮਲ ਰਹੇ ਪੀਆਰ ਕਾਰਡਧਾਰਕ ਸ਼ਾਮਲ ਹਨ। ਅਪਰਾਧਕ ਗਤੀਵਿਧੀਆਂ 'ਚ ਸ਼ਾਮਲ ਕਰੀਬ ਡੇਢ ਕੁ ਹਜ਼ਾਰ ਲੋਕਾਂ ਉੱਤੇ ਅਜੇ ਅਦਾਲਤ 'ਚ ਦੋਸ਼ ਸਾਬਿਤ ਨਹੀਂ ਹੋਏ, ਇਸ ਕਰਕੇ ਉਨ੍ਹਾਂ ਨੂੰ ਅਜੇ ਕਿਸੇ ਸੂਚੀ 'ਚ ਸ਼ਾਮਲ ਨਹੀ ਕੀਤਾ ਗਿਆ।

ਜਿਨ੍ਹਾਂ ਲੋਕਾਂ ਦੀਆਂ ਰਾਜਸੀ ਸ਼ਰਨ ਸਮੇਤ ਕੈਨੇਡਾ ਰਹਿ ਸਕਣ ਦੇ ਹੋਰ ‘ਚੋਰ ਰਸਤੇ’ ਦੀਆਂ ਅਰਜ਼ੀਆਂ ਰੱਦ ਹੋ ਚੁੱਕੀਆਂ ਹਨ, ਉਨ੍ਹਾਂ ਕੋਲ ਕਿਸੇ ਤਰ੍ਹਾਂ ਦੀ ਅਪੀਲ ਦਾ ਹੱਕ ਨਹੀਂ ਰਹਿ ਗਿਆ, ਜਿਸ ਕਰ ਕੇ ਉਨ੍ਹਾਂ ਦੇ ਦੇਸ਼ ਨਿਕਾਲੇ (ਡਿਪੋਰਟੇਸ਼ਨ) ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਏਜੰਸੀ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ, ਉਨ੍ਹਾਂ ’ਚੋਂ ਜੇਕਰ ਕੋਈ ਫਿਰ ਤੋਂ ਵੀਜ਼ਾ ਲਈ ਅਰਜ਼ੀ ਦੇਵੇਗਾ ਤਾਂ ਉਸ ਨੂੰ ਪਹਿਲਾਂ ਉਸ ਦੇ ਵਾਪਸ ਭੇਜਣ ’ਤੇ ਸਰਕਾਰ ਵੱਲੋਂ ਕੀਤੇ ਖਰਚ ਦੀ ਰਕਮ ਵਜੋਂ 3800 ਡਾਲਰ ਦਾ ਭੁਗਤਾਨ ਕਰਨਾ ਪਏਗਾ, ਪਰ ਜੇਕਰ ਕਿਸੇ ਨੂੰ ਵਿਸ਼ੇਸ਼ (ਐਸਕੋਰਟ ਕਰ ਕੇ) ਸਹੂਲਤ ਨਾਲ ਵਾਪਸ ਭੇਜਿਆ ਗਿਆ ਹੋਏ ਤਾਂ ਉਸ ਨੂੰ 12,800 ਡਾਲਰ ਭਰਨੇ ਪੈਣਗੇ ਅਤੇ ਵੀਜ਼ਾ ਅਰਜ਼ੀ ਰੱਦ ਹੋਣ ’ਤੇ ਵੀ ਇਹ ਪੈਸੇ ਵਾਪਸ ਨਹੀਂ ਹੋਣਗੇ।

ਪਿਛਲੇ ਤਿੰਨ ਕੁ ਸਾਲਾਂ ਵਿੱਚ ਪਨਾਹ (ਸ਼ਰਨ) ਮੰਗਣ ਵਾਲਿਆਂ ਦੀ ਗਿਣਤੀ 'ਚ ਅਥਾਹ ਵਾਧਾ ਹੋਇਆ ਹੈ। 2024 ਦੌਰਾਨ 20 ਹਜ਼ਾਰ ਤੋਂ ਵੱਧ ਰਾਜਸੀ ਸ਼ਰਨ ਦੀਆਂ ਅਰਜ਼ੀਆਂ ਦਾਖਲ ਹੋਈਆਂ, ਜੋ 2019 ਸਾਲ ਦੇ ਅੰਕੜੇ ਤੋਂ 615 ਫ਼ੀਸਦੀ ਵੱਧ ਹਨ। ਚਾਲੂ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਸਾਢੇ 5 ਹਜ਼ਾਰ ਲੋਕਾਂ ਨੇ ਪਨਾਹ ਦੀਆਂ ਅਰਜ਼ੀਆਂ ਭਰ ਕੇ ਰਿਕਾਰਡ ਤੋੜ ਦਿੱਤੇ ਹਨ। ਰਾਜਸੀ ਸ਼ਰਨ ਵਾਲੀਆਂ ਅਰਜ਼ੀਆਂ ਦਾ ਨਿਬੇੜਾ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਵਿੱਚੋਂ 98-99 ਫੀਸਦੀ ਅਰਜ਼ੀਆਂ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਨਵੀਂ ਫੈਡਰਲ ਸਰਕਾਰ ਬਣਨ ਮਗਰੋਂ ਅਵਾਸ ਵਿਭਾਗ ਹੋਰ ਸਖ਼ਤ ਹੋ ਗਿਆ ਹੈ ਅਤੇ ਕਿਸੇ ਤਰਾਂ ਦੀ ਗਲਤੀ ਤੇ ਲਾਪ੍ਰਵਾਹੀ ਤੋਂ ਬਚਣ ਲੱਗਾ ਹੈ।


Canada Orders Deportation Of 30 000 Immigrants List Includes Those On Study Visas And Pr


Recommended News
Punjab Speaks ad image
Trending
Just Now