ਸਿੱਖ ਕੌਮ ਨੂੰ ਭਾਈ ਰਾਜੋਆਣਾ ਵਰਗੇ ਕੌਮੀ ਯੋਧਿਆਂ ਦੀ ਲੋੜ, ਸਰਕਾਰਾਂ ਨੂੰ ਫੈਸਲੇ ਬਦਲਣ ਲਈ ਸ਼ੋ੍ਰਮਣੀ ਅਕਾਲੀ ਦਲ ਕਰੇਗਾ ਮਜਬੂਰ

20 ਦਸੰਬਰ ਨੂੰ " />

ਸਿੱਖ ਕੌਮ ਨੂੰ ਭਾਈ ">
ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ    ਜੁਝਾਰ ਨਗਰ ਦੇ ਪਾਰਕ -ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੂਲੇ    ਕੇਂਦਰ ਸਰਕਾਰ ਐਮ.ਐਸ.ਐਮ.ਈ ਟੈਕਸਾਂ ਬਾਰੇ ਸਥਿਤੀ ਨੂੰ ਵਪਾਰੀਆਂ ਨਾਲ ਸਪਸ਼ਟ ਕਰੇ- ਨਰੇਸ਼ ਸਿੰਗਲਾ    ਮਿਤੀ 25 ਜਨਵਰੀ 2024 ਦਾ ਰੋਜ਼ਾਨਾ ਧੜ੍ਹੱਲੇਦਾਰ ਅਖ਼ਬਾਰ ਪੜ੍ਹੋ 👇   
ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਕਰਨ ਲਈ ਮਜਬੂਰ ਕਰਨ ਪਿੱਛੇ ਕੇਂਦਰ ਸਰਕਾਰ ਜ਼ਿੰਮੇਵਾਰ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
December 5, 2023
Lok-Punjab-News-Views-and-Review

Punjab Speaks / Punjab

ਸਿੱਖ ਕੌਮ ਨੂੰ ਭਾਈ ਰਾਜੋਆਣਾ ਵਰਗੇ ਕੌਮੀ ਯੋਧਿਆਂ ਦੀ ਲੋੜ, ਸਰਕਾਰਾਂ ਨੂੰ ਫੈਸਲੇ ਬਦਲਣ ਲਈ ਸ਼ੋ੍ਰਮਣੀ ਅਕਾਲੀ ਦਲ ਕਰੇਗਾ ਮਜਬੂਰ

20 ਦਸੰਬਰ ਨੂੰ ਪਾਰਲੀਮੈਂਟ ਦਾ ਹੋਵੇਗਾ ਘਿਰਾਓ, ਸੰਤ ਸਮਾਜ, ਪੰਥਕ ਧਿਰਾਂ, ਨਿਹੰਗ ਜਥੇਬੰਦੀਆਂ ਹੋਣਗੀਆਂ ਸ਼ਾਮਲ

ਪਟਿਆਲਾ 5 ਦਸੰਬਰ (ਅਮਰੀਕਇੰਦਰ ਸਿੰਘ) ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਚ ਸਜ਼ਾਜਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਰੱਖੀ ਗਈ ਭੁੱਖ ਹੜਤਾਲ ਲਈ ਸਰਕਾਰਾਂ ਦੀ ਲਾਪਰਵਾਹੀ, ਹਠਧਰਮ ਅਤੇ ਵਾਅਦਾਖਿਲਾਫ਼ੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਭਾਈ ਰਾਜੋਆਣਾ ਨੂੰ ਮੁੜ ਤੋਂ ਭੁੱਖ ਹੜਤਾਲ ਕਰਨ ਲਈ ਮਜਬੂਰ ਕਰਨ ਪਿੱਛੇ ਕੇਂਦਰ ਸਰਕਾਰ ਸਭ ਤੋਂ ਵੱਧ ਜ਼ਿੰਮੇਵਾਰ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਾਰ ਵਾਰ ਭਾਈ ਰਾਜੋਆਣਾ ਨੂੰ ਅਪੀਲ ਕਰਦਾ ਹੈ ਕਿ ਉਹ ਭੁੱਖ ਹੜਤਾਲ ਛੱਡ ਦੇਵੇ ਕਿਉਂਕਿ ਸਿੱਖ ਧਰਮ ਵਿਚ ਭੁੱਖ ਹੜਤਾਲ ਦੇ ਕੋਈ ਮਾਇਨੇ ਨਹੀਂ ਹਨ। ਉਨ੍ਹਾਂ ਕਿਹਾ ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਕਮੇਟੀ, ਸਿੱਖ ਸੰਪਰਦਾਵਾਂ, ਪੰਥਕ ਧਿਰਾਂ ਹਮੇਸ਼ਾ ਭਾਈ ਰਾਜੋਆਣਾ ਦੀ ਪਟੀਸ਼ਨ -ਤੇ ਫੈਸਲਾ ਕਰਵਾਉਣ ਲਈ ਕਾਰਜਸ਼ੀਲ ਰਹੀਆਂ ਹਨ, ਪ੍ਰੰਤੂ ਕੇਂਦਰ ਸਰਕਾਰ ਸਮੇਤ ਪੰਜਾਬ ਸਰਕਾਰ ਨੇ ਇਸ ਮਸਲੇ -ਤੇ ਤੇਲ ਪਾਉਣ ਦਾ ਕੰਮ ਕੀਤਾ ਹੈ ਤਾਂ ਕਿ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਰੱਖਣ, ਪ੍ਰੰਤੂ ਸਿੱਖ ਕੌਮ ਆਪਣੇ ਆਖਰੀ ਸਾਹਾਂ ਤੱਕ ਭਾਈ ਰਾਜੋਆਣਾ ਦੇ ਹਿੱਸੇ ਦੀ ਲੜਾਈ ਲੜੇਗੀ ਅਤੇ ਸਰਕਾਰਾਂ ਨੂੰ ਆਪਣੇ ਫੈਸਲੇ ਵਾਪਸ ਕਰਵਾਉਣ ਲਈ ਮਜਬੂਰ ਕਰੇਗੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਸ਼ੋ੍ਰਮਣੀ ਅਕਾਲੀ ਦਲ ਕਈ ਦਿਨਾਂ ਭਾਈ ਰਾਜੋਆਣਾ ਨੂੰ ਵਾਸਤੇ ਪਾਉਂਦਾ ਆ ਰਿਹਾ ਅਤੇ ਇਕ ਵਫ਼ਦ ਦੇ ਰੂਪ ਵਿਚ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਤੋਂ ਮੁਲਾਕਾਤ ਦਾ ਸਮਾਂ ਦਿੱਤਾ, ਪ੍ਰੰਤੂ ਜਾਣ ਬੁੱਝਕੇ ਮੁਲਾਕਾਤ ਵਿਚ ਅੜਿੱਕੇ ਖੜੇ ਕਰਨ ਨਾਲ ਪੰਜਾਬ ਸਰਕਾਰ ਦਾ ਚਿਹਰਾ ਵੀ ਬੇਨਕਾਬ ਹੋ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਇਸ ਕਰਕੇ ਭਾਈ ਰਾਜੋਆਣਾ ਨਾਲ ਮਿਲਣਾ ਚਾਹੁੰਦੇ ਸਨ ਕਿ ਉਹ ਅਜਿਹਾ ਕਦਮ ਨਾ ਚੁੱਕੇ ਕਿਉਂਕਿ ਅਜੇ ਵੀ ਸਿੱਖ ਕੌਮ ਨੂੰ ਕੌਮੀ ਯੋਧਿਆਂ ਦੀ ਲੋੜ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਮਸਲੇ -ਤੇ ਜੇਕਰ ਹਾਲਾਤ ਵਿਗੜਦੇ ਹਨ ਤਾਂ ਉਸ ਲਈ ਸਰਕਾਰਾਂ ਮੁੱਖ ਤੌਰ -ਤੇ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸਿੱਖ ਕੌਮ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਹਨ, ਜਿਸ ਨੂੰ ਅੱਖੋਂ ਪਰੋਖੇ ਕਰਕੇ ਅੱਜ ਸਿੱਖ ਜਮਾਤ ਨਾਲ ਵੱਡੀ ਬੇਇਨਸਾਫੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰਾਂ ਸਿੱਖ ਕੌਮ ਦਾ ਸਬਰ ਪਰਖਣ ਦਾ ਯਤਨ ਕਰ ਰਹੀਆਂ ਹਨ, ਜਿਸ ਦੇ ਚੱਲਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ -ਤੇ ਸ਼ੋ੍ਰਮਣੀ ਕਮੇਟੀ ਨੇ ਪੰਥਕ ਧਿਰਾਂ, ਸਿੱਖ ਸੰਪਰਦਾਵਾਂ, ਸੰਤ ਸਮਾਜ ਅਤੇ ਨਿਹੰਗ ਜਥੇਬੰਦੀਆਂ ਨੂੰ ਨਾਲ ਲੈ ਕੇ 20 ਦਸੰਬਰ ਨੂੰ ਦਿੱਲੀ ਪੁੱਜਕੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ 20 ਲੱਖ ਦੇ ਕਰੀਬ ਭਰਵਾਏ ਗਏ ਦਸਤਖਤੀ ਮੁਹਿੰਮ ਵਾਲੇ ਪ੍ਰੋਫਾਰਮੇ ਭਾਰਤ ਦੇ ਰਾਸ਼ਟਰਪਤੀ ਦਰੋਮਦੀ ਮੁਰਮੂ ਨੂੰ ਸੌਂਪਕੇ ਮੰਗ ਕੀਤੀ ਜਾਵੇਗੀ ਕਿ ਜੇਲ੍ਹਾਂ ਵਿਚ ਨਜਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਜਲਦ ਰਿਹਾਅ ਕੀਤਾ ਜਾਵੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਤਾਂ ਭਾਰਤ ਦੇ ਰਾਸ਼ਟਰਪਤੀ ਤੱਕ ਪਹੁੰਚ ਕਰਕੇ ਕਲਮ ਦੀ ਸ਼ਕਤੀ ਨਾਲ ਵਿਧਾਨ ਸਭਾ ਵਿਚ ਮਤਾ ਪਾ ਕੇ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਇਆ ਸੀ, ਪਰ ਸਰਕਾਰਾਂ ਨੇ ਕੇਵਲ ਬੇਇਨਸਾਫੀ ਹੀ ਪੱਲੇ ਪਾਈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਰਕਾਰਾਂ ਇਨਸਾਫ ਨਾ ਦੇ ਕੇ ਸਕਣ ਉਹ ਕਦੇ ਵੀ ਸਿੱਖ ਹਿਤੈਸ਼ੀ ਨਹੀਂ ਹੋ ਸਕਦੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਪੁਰ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਸ਼ਤਰਾਣਾ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਜਸਵਿੰਦਰਪਾਲ ਸਿੰਘ ਚੱਢਾ, ਜਤਿੰਦਰ ਮੁਹੱਬਤਪੁਰ, ਅਮਰਜੀਤ ਸਿੰਘ ਜਾਗਦੇ ਰਹੋ, ਮਲੂਕ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।

Lok Punjab News Views and Reviews


Recommended News
Trending
Just Now