ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ, ਬੰਬ ਨਿਰੋਧਕ ਟੀਮ ਮੌਕੇ 'ਤੇ ਪਹੁੰਚੀ
May 28, 2024

Punjab Speaks Bureau / Punjab
ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ 'ਚ ਬੰਬ ਹੋਣ ਦੀ ਖਬਰ ਕਾਰਨ ਹਲਚਲ ਮਚ ਗਈ। ਇਸ ਤੋਂ ਬਾਅਦ, ਸਾਵਧਾਨੀ ਦੇ ਤੌਰ 'ਤੇ, ਜਹਾਜ਼ ਨੂੰ ਤੁਰੰਤ ਜਾਂਚ ਲਈ ਆਈਸੋਲੇਸ਼ਨ ਬੇ 'ਤੇ ਲਿਜਾਇਆ ਗਿਆ। ਇਸ ਸਬੰਧ ਵਿਚ ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਹਵਾਬਾਜ਼ੀ ਸੁਰੱਖਿਆ ਅਤੇ ਬੰਬ ਨਿਰੋਧਕ ਟੀਮ ਫਿਲਹਾਲ ਮੌਕੇ 'ਤੇ ਮੌਜੂਦ ਹੈ।ਦਿੱਲੀ ਫਾਇਰ ਸਰਵਿਸ ਮੁਤਾਬਕ ਦਿੱਲੀ ਤੋਂ ਵਾਰਾਣਸੀ ਜਾ ਰਹੀ ਫਲਾਈਟ 'ਚ ਬੰਬ ਹੋਣ ਦੀ ਖਬਰ ਮੰਗਲਵਾਰ ਸਵੇਰੇ 5:35 ਵਜੇ ਆਈ। ਇਸ ’ਤੇ ਮੌਕੇ ’ਤੇ ਪੁੱਜੇ ਕਿਊ.ਆਰ.ਟੀ. ਸਾਰੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ, ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ।
Recommended News

Trending
Punjab Speaks/Punjab
Just Now