ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਫਲੈਗ ਮਾਰਚ ਕੀਤਾ ਗਿਆ,
May 28, 2024
Election-Commission-Of-India-Chi

Punjab Speaks Bureau / Jalandhar

ਜਲੰਧਰ ਲੋਕ ਸਭਾ ਹਲਕੇ ਦੀ 1 ਜੂਨ ਨੂੰ ਹੋਣ ਜਾ ਰਹੀ ਚੋਣ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸ਼ਵਾਸ ਬਹਾਲੀ ਲਈ ਸੀ.ਏ.ਪੀ.ਐਫ. ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਫਲੈਗ ਮਾਰਚ ਕੀਤਾ ਗਿਆ, ਜਿਸ ਦੀ ਅਗਵਾਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਰਾਹੁਲ ਐਸ. ਵੱਲੋਂ ਕੀਤੀ ਗਈ। ਇਸ ਮੌਕੇ ਜਨਰਲ ਆਬਜਰਵਰ ਜੇ ਮੇਘਨਾਥ ਰੈਡੀ ਤੇ ਖ਼ਰਚਾ ਆਬਜਰਵਰ ਮਾਧਵ ਦੇਸ਼ਮੁਖ ਨੇ ਵੀ ਸ਼ਿਰਕਤ ਕੀਤੀ। ਬਸਤੀ ਪੀਰ ਦਾਦ ਦੇ ਖੇਤਰ ਵਿੱਚ ਫਲੈਗ ਮਾਰਚ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲੋਕ ਸਭਾ ਚੋਣਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ, ਜਿਸ ਦੇ ਲਈ ਹੋਰਨਾਂ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਸੁਤੰਤਰ ਅਤੇ ਸ਼ਾਂਤੀਪੂਰਨ ਚੋਣ ਪ੍ਰਕਿਰਿਆ ਲਈ ਪ੍ਰਸ਼ਾਸਨ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Election Commission Of India Chief Electoral Officer Punjab District Election Officer Jalandhar DC Jalandhar


Recommended News
Trending
Just Now