ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ    ਜੁਝਾਰ ਨਗਰ ਦੇ ਪਾਰਕ -ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੂਲੇ    ਕੇਂਦਰ ਸਰਕਾਰ ਐਮ.ਐਸ.ਐਮ.ਈ ਟੈਕਸਾਂ ਬਾਰੇ ਸਥਿਤੀ ਨੂੰ ਵਪਾਰੀਆਂ ਨਾਲ ਸਪਸ਼ਟ ਕਰੇ- ਨਰੇਸ਼ ਸਿੰਗਲਾ    ਮਿਤੀ 25 ਜਨਵਰੀ 2024 ਦਾ ਰੋਜ਼ਾਨਾ ਧੜ੍ਹੱਲੇਦਾਰ ਅਖ਼ਬਾਰ ਪੜ੍ਹੋ 👇   
*ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਨਵੇਂ ਯੋਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੈਰੀਟੇਜ ਵਾਕ ਦਾ ਆਯੋਜਨ*
May 29, 2024
-

Punjab Speaks Bureau / Ludhiana

ਲੁਧਿਆਣਾ, 29 ਮਈ (000) - ਭਾਰਤੀ ਚੋਣ ਕਮਿਸ਼ਨ ਦੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੇ ਨਵੇਂ ਯੋਗ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 500 ਤੋਂ ਵੱਧ ਕਾਲਜ ਵਿਦਿਆਰਥੀਆਂ ਨੇ ਹੈਰੀਟੇਜ ਵਾਕ ਵਿੱਚ ਭਾਗ ਲਿਆ। ਇਸ ਦਾ ਉਦੇਸ਼ ਨੌਜਵਾਨ ਭਾਗੀਦਾਰਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਸਿੱਖਣ ਦੇ ਨਾਲ-ਨਾਲ ਉਨ੍ਹਾਂ ਦੇ ਵੋਟ ਦੇ ਅਧਿਕਾਰਾਂ ਦੇ ਮਹੱਤਵਪੂਰਨ ਸੰਦੇਸ਼ ਬਾਰੇ ਸਿੱਖਿਅਤ ਕਰਨਾ ਸੀ, ਜਿਸ ਨਾਲ ਸਾਰੇ ਹਾਜ਼ਰੀਨ ਲਈ ਇੱਕ ਸ਼ਾਨਦਾਰ ਅਤੇ ਵਿਦਿਅਕ ਅਨੁਭਵ ਤਿਆਰ ਕੀਤਾ ਗਿਆ ਸੀ। ਇਸ ਸਮਾਗਮ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭੀਏ, ਆਈ.ਪੀ.ਐਸ., ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਰਿਸ਼ੀ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਸਾਬਕਾ ਵਧੀਕ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭੀਏ ਨੇ ਨੌਜਵਾਨ ਵੋਟਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ 1 ਜੂਨ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਨੇ ਵੀ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਸਾਰੇ ਯੋਗ ਵੋਟਰਾਂ ਨੂੰ ਚੋਣਾਂ ਵਿੱਚ ਭਾਗ ਲੈਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਹੈਰੀਟੇਜ ਵਾਕ ਦੌਰਾਨ ਨੌਜਵਾਨ ਵੋਟਰਾਂ ਨੂੰ ਨੈਤਿਕ ਵੋਟਿੰਗ ਲਈ ਸਹੁੰ ਵੀ ਚੁਕਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਵੀ ਪਹਿਲੀ ਵਾਰ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।


Recommended News
Trending
Just Now