ਲੋਕਸਭਾ ਚੋਣਾਂ 2024# ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ,7 ਵਜੇ ਤੋ ਪਹਿਲਾਂ ਪੋਲਿੰਗ ਬੂਥਾਂ ਦੇ ਬਾਹਰ ਵੋਟਰਾਂ 'ਚ ਵੋਟ ਪਾਉਣ ਦਾ ਉਤਸ਼ਾਹ
June 1, 2024
-2024-13-7-

Arjun Chhabra / Punjab

ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। ਪੰਜਾਬ ਵਿੱਚ ਕੁੱਲ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਮਲ ਹਨ। ਪੰਜਾਬ 'ਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਕਿਸੇ ਗਠਜੋੜ ਤੋਂ ਇਕੱਲਿਆਂ ਚੋਣਾਂ ਲੜ ਰਹੀਆਂ ਹਨ। ਇਸ ਦੇ ਨਾਲ ਹੀ 7 ਵਜੇ ਤੋ ਪਹਿਲਾਂ ਪੋਲਿੰਗ ਬੂਥਾਂ ਦੇ ਬਾਹਰ ਵੋਟਰਾਂ 'ਚ ਵੋਟ ਪਾਉਣ ਦਾ ਉਤਸ਼ਾਹ ਕਾਫ਼ੀ ਦੇਖਿਆ ਜਾ ਰਿਹਾ ਹੈ। ਲੋਕ ਆਪਣੇ-ਆਪਣੇ ਪੋਲਿੰਗ ਬੂਥਾਂ ਦੇ ਬਾਹਰ ਸ਼ਾਤੀ ਨਾਲ ਕਤਾਰਾਂ ਵਿੱਚ ਵੋਟ ਪਾਉਣ ਲਈ ਖੜ੍ਹੇ ਹਨ।

2024 13 7


Recommended News
Trending
Just Now