ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਦੋ ਰੁਪਏ ਪ੍ਰਤੀ ਕਿਲੋ ਵਾਧਾ ਇਹ ਵਾਧਾ 3 ਜੂਨ 2024 ਤੋਂ ਲਾਗੂ ਹੋਵੇਗਾ
June 2, 2024
-

Punjab Speaks Team / Punjab

ਲੁਧਿਆਣਾ 2 ਜੂਨ ( ) ਵੇਰਕਾ ਮਿਲਕ ਪਲਾਂਟ ਨੇ ਪੰਜਾਬ ਭਰ ਵਿੱਚ ਦੁੱਧ ਦੀਆਂ ਵਿਕਰੀ ਕੀਮਤਾਂ ਵਿੱਚ ਦੋ ਰੁਪਏ ਪ੍ਰਤੀ ਕਿਲੋ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ । ਦੁੱਧ ਦੀਆਂ ਕੀਮਤਾਂ ਵਿੱਚ ਇਹ ਵਾਧਾ ਤਿੰਨ ਜੂਨ 2024 ਤੋਂ ਲਾਗੂ ਹੋਵੇਗਾ । ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਡਾ ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਇਹ ਵਾਧਾ ਗਰਮੀ ਦੇ ਮੌਸਮ ਵਿੱਚ ਦੁੱਧ ਦੇ ਖ੍ਰੀਦ ਮੁੱਲਾਂ ਵਿੱਚ ਹੁੰਦੇ ਵਾਧੇ ਦੇ ਕਾਰਣ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੌਸਮ ਵਿੱਚ ਵਧੇ ਤਾਪਮਾਨ ਅਤੇ ਤੇਜ ਗਰਮੀ ਦੇ ਕਾਰਨ ਦੁੱਧ ਦੇ ਉਤਪਾਦਨ ਵਿਚ ਗਿਰਾਵਟ ਦਰਜ ਕੀਤੀ ਜਾਂਦੀ ਹੈ ਜਿਸਦੇ ਕਾਰਣ ਕੱਚੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ । ਜਿਸਦੇ ਸਿੱਟੇ ਵੱਜੋਂ ਦੁੱਧ ਦੀ ਪ੍ਰੋਸੈਸਿੰਗ ਅਤੇ ਉਤਪਾਦਨ ਦੇ ਵਧਦੇ ਖਰਚਿਆਂ ਨੂੰ ਸੰਤੁਲਨ ਕਰਨ ਵਾਸਤੇ ਦੁੱਧ ਦੇ ਖ੍ਰੀਦ ਮੁੱਲਾਂ ਵਿੱਚ ਵਾਧਾ ਕੀਤਾ ਗਿਆ ਹੈ।


Recommended News
Trending
Just Now