Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਯੂਟਿਊਬਰ ਜੋਤੀ ਮਲਹੋਤਰਾ ਨੂੰ ਝਟਕਾ, ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
March 11, 2026
YouTuber-Jyoti-Malhotra-Gets-A-S

Punjab Speaks Team / Panjab

ਚੰਡੀਗੜ੍ਹ, 11 ਮਾਰਚ 2026 :- ਪਾਕਿਸਤਾਨ ਨੂੰ ਸੰਵੇਦਨਸ਼ੀਲ ਜਾਣਕਾਰੀ ਭੇਜਣ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਹਰਿਆਣਾ ਦੇ ਹਿਸਾਰ ਦੀ ਯੂਟਿਊਬਰ ਜੋਤੀ ਰਾਣੀ ਉਰਫ ਜੋਤੀ ਮਲਹੋਤਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਤੇ ਮੁਹੱਈਆ ਸਬੂਤਾਂ ਨੂੰ ਦੇਖਦਿਆਂ ਉਸ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ। ਕੋਰਟ ਨੇ ਕਿਹਾ ਕਿ ਦੋਸ਼ ਦੇਸ਼ ਦੀ ਖ਼ੁਦਮੁਖਤਾਰੀ ਤੇ ਅਖੰਡਤਾ ਨਾਲ ਜੁੜੇ ਹਨ, ਇਸ ਲਈ ਅਜਿਹੇ ਮਾਮਲਿਆਂ ਵਿਚ ਜ਼ਮਾਨਤ ਦੇਣ ਤੋਂ ਪਹਿਲਾਂ ਬਹੁਤ ਜ਼ਿਆਦਾ ਸਾਵਧਾਨੀ ਵਰਤਣੀ ਜ਼ਰੂਰੀ ਹੈ।

ਜਸਟਿਸ ਸੂਰਿਆ ਪ੍ਰਤਾਪ ਸਿੰਘ ਦੀ ਅਦਾਲਤ ਵੱਲੋਂ ਸ਼ਨਿਚਰਵਾਰ ਨੂੰ ਦਿੱਤੇ ਹੁਕਮ ਦੀ ਕਾਪੀ ਮੰਗਲਵਾਰ ਨੂੰ ਜਾਰੀ ਕੀਤੀ ਗਈ। ਇਸ ਵਿਚ ਸਪੱਸ਼ਟ ਕੀਤਾ ਗਿਆ ਕਿ ਪਟੀਸ਼ਨਰ ਖ਼ਿਲਾਫ਼ ਲਗਾਏ ਗਏ ਦੋਸ਼ ਬਹੁਤ ਗੰਭੀਰ ਹਨ ਤੇ ਜਾਂਚ ਏਜੰਸੀਆਂ ਵੱਲੋਂ ਪੇਸ਼ ਕੀਤੀ ਗਈ ਸਮੱਗਰੀ ਪਹਿਲੀ ਨਜ਼ਰ ’ਚ ਦੋਸ਼ਾਂ ਦਾ ਸਮਰਥਨ ਕਰਦੀ ਹੈ। ਅਦਾਲਤ ਨੇ ਕਿਹਾ ਕਿ ਮਾਮਲੇ ਦੇ ਤੱਥਾਂ ਤੇ ਪਟੀਸ਼ਨਰ ਦੇ ਵਿਹਾਰ ਨੂੰ ਦੇਖਦਿਆਂ ਉਸ ਨੂੰ ਜ਼ਮਾਨਤ ਦਾ ਲਾਭ ਨਹੀਂ ਦਿੱਤਾ ਜਾ ਸਕਦਾ।

YouTuber Jyoti Malhotra Gets A Setback High Court Refuses To Grant Bail


Recommended News
Punjab Speaks ad image
Trending
Just Now