ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਝਟਕਾ, ਮੌਜੂਦਾ ਵਿਧਾਇਕ ਵੱਲੋਂ ਵੱਡਾ ਐਲਾਨ...
June 7, 2024

Punjab Speaks Team / Ludhiana
ਸ਼੍ਰੋਮਣੀ ਅਕਾਲੀ ਦਲ ਦੇ ਮਾਲਵੇ ਵਿੱਚੋਂ ਇਕਲੌਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਨੇ ਹੁਣ ਸਾਫ ਆਖ ਦਿੱਤਾ ਹੈ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਗੇ।
ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ,ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ।
ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ।
ਕਿਸਾਨੀ ਅਤੇ ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।
Akali Dal Manpreet Ayali
Recommended News

Trending
Punjab Speaks/Punjab
Just Now