ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ
June 7, 2024

Punjab Speaks Team / Chandigarh
ਪੰਜਾਬ ਸਰਕਾਰ ਵੱਲੋਂ ਜਲੰਧਰ ਅਤੇ ਲੁਧਿਆਣਾ ਦੇ ਪੁਲਸ ਕਮਿਸ਼ਨਰਾਂ ਸਮੇਤ ਕੁੱਲ 9 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 8 ਆਈ.ਪੀ.ਐੱਸ. ਅਤੇ 1 ਪੀ.ਪੀ.ਐੱਸ. ਅਫ਼ਸਰ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀ.ਜੀ.ਪੀ. ਆਫ਼ਿਸ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਹੈ, ਉਨ੍ਹਾਂ ਦੀ ਪੋਸਟਿੰਗ ਬਾਰੇ ਵੱਖਰੇ ਤੌਰ 'ਤੇ ਹੁਕਮ ਜਾਰੀ ਕੀਤੇ ਜਾਣਗੇ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੁਲਦੀਪ ਸਿੰਘ ਚਾਹਲ ਨੂੰ ਲੁਧਿਆਣਾ ਦਾ ਪੁਲਸ ਕਮਿਸ਼ਨਰ ਅਤੇ ਸਵਪਨ ਸ਼ਰਮਾ ਨੂੰ ਜਲੰਧਰ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ ਹੈ।
Kuldeep chahal appointed ludhiana police commissioner
Recommended News

Trending
Punjab Speaks/Punjab
Just Now