ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 'ਤੇ 10 ਜੂਨ ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ
June 9, 2024

Punjab Speaks / Chandigarh
.
ਚੰਡੀਗੜ੍ਹ, 9 ਜੂਨ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
10
Recommended News

Trending
Punjab Speaks/Punjab
Just Now