ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਚੋਣ ਕਮਿਸ਼ਨ ਵੱਲੋਂ ਜਲੰਧਰ ਅਸੈਂਬਲੀ ਦੀ ਜਿਮਨੀ ਚੋਣ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ
June 10, 2024
Jalandhar-By-Election-Date-Decla

Punjab Speaks / Chandigarh

ਚੰਡੀਗੜ੍ਹ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।
ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

Jalandhar By Election Date Declared 10July


Recommended News
Trending
Just Now