June 28, 2024
Punjab Speaks Team / Delhi
ਨਵੀਂ ਦਿੱਲੀ, 28 ਜੂਨ 2024 : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ੁੱਕਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇੱਕ ਹਿੱਸਾ ਢਹਿ ਗਿਆ। ਇਸ ਕਾਰਨ ਕਈ ਕਾਰਾਂ ਕੁਚਲ ਗਈਆਂ। ਇਸ ਹਾਦਸੇ 'ਚ ਇਕ ਜਣੇ ਦੀ ਮੌਤ ਹੋ ਗਈ ਅਤੇ 5 ਜ਼ਖ਼ਮੀ ਹੋ ਗਏ ਹਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਫਿਲਹਾਲ ਛੱਤ ਡਿੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਦਿੱਲੀ ਹਵਾਈ ਅੱਡੇ ਦੇ ਬੁਲਾਰੇ ਨੇ ਕਿਹਾ ਕਿ ਟਰਮੀਨਲ 1 ਤੋਂ ਸਾਰੀਆਂ ਰਵਾਨਗੀਆਂ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਅਤੇ "ਸੁਰੱਖਿਆ ਉਪਾਅ" ਵਜੋਂ ਚੈੱਕ-ਇਨ ਕਾਊਂਟਰ ਬੰਦ ਕਰ ਦਿੱਤੇ ਗਏ ਹਨ। ਟਰਮੀਨਲ-1 ਵਿੱਚ ਸਿਰਫ਼ ਘਰੇਲੂ ਉਡਾਣਾਂ ਹਨ। ਇਹ ਹਾਦਸਾ ਸ਼ੁੱਕਰਵਾਰ ਨੂੰ ਦਿੱਲੀ-ਐੱਨਸੀਆਰ 'ਚ ਭਾਰੀ ਮੀਂਹ ਦੇ ਦੌਰਾਨ ਹੋਇਆ। ਇਸ ਦੌਰਾਨ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਦੱਖਣੀ ਦਿੱਲੀ ਦੇ ਗੋਵਿੰਦਪੁਰੀ ਅਤੇ ਨੋਇਡਾ ਸੈਕਟਰ 95 ਵਿੱਚ ਪਾਣੀ ਭਰਿਆ ਦੇਖਿਆ ਗਿਆ। ਦਿੱਲੀ ਦੀਆਂ ਗਲੀਆਂ ਵਿਚ ਪਾਣੀ ਭਰ ਗਿਆ ਹੈ।
ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ ਦੇ ਪਿਕ-ਅੱਪ ਅਤੇ ਡਰਾਪ ਖੇਤਰ ਵਿੱਚ ਖੜ੍ਹੀਆਂ ਕਾਰਾਂ ਨੂੰ ਨੁਕਸਾਨ ਪਹੁੰਚਿਆ।
Terminal 1 delhi airport