ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,
July 11, 2024
Punjab Speaks Team / Punjab
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ 'ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੇਅੱਜ ਨੌਕਰੀ ਜੁਆਇਨ ਕੀਤੀ । ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਉਸ ਨੂੰ ਪੁਲੀਸ ਵਿਭਾਗ ਵਿੱਚ ਨੌਕਰੀ ਦਿੱਤੀ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪਿਆ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਉਸ ਦੀ ਮੈਡੀਕਲ ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਹੋ ਚੁੱਕੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੱਜ ਹੀ ਨੌਕਰੀ ਜੁਆਇਨ ਕਰ ਸਕਦੀ ਹੈ, ਇਸ ਸਬੰਧੀ ਉਨ੍ਹਾਂ ਨੂੰ ਹੁਕਮ ਮਿਲ ਗਏ ਹਨ।
ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਗਈ ਸੀ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਸੀ।
Shubhkaran sister join punjab police
Recommended News
Trending
Punjab Speaks/Punjab
Just Now