ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ
August 1, 2024
Punjab Speaks Team / Punjab
ਲੁਧਿਆਣਾ, 31 ਜੁਲਾਈ 2024- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਕਰਦੇ ਹੋਏ ਐਲਾਨ ਕੀਤਾ ਕਿ, ਲੁਧਿਆਣਾ ਦੇ ਵਿਚ ਹਰ ਐਤਵਾਰ ਪੈਟਰੋਲ ਪੰਪ ਬੰਦ ਰਹਿਣਗੇ। ਦਰਅਸਲ, ਲੁਧਿਆਣਾ ਵਿਖੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿਚ ਸਹੀ ਕਮਿਸ਼ਨ ਨਾ ਮਿਲਣ ਦੇ ਚਲਦੇ ਅਸਲ 'ਚ ਇਹ ਫੈਸਲਾ ਲਿਆ ਗਿਆ ਹੈ।
2017 ਤੋਂ ਪੈਟਰੋਲ ਪੰਪ ਡੀਲਰ ਕਮਿਸ਼ਨ ਵਿੱਚ ਵਾਧੇ ਦੀ ਮੰਗ ਕਰ ਰਹੇ ਹਨ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਾਡੇ ਕਮਿਸ਼ਨ 'ਚ ਕੋਈ ਵਾਅਦਾ ਨਹੀਂ ਕੀਤਾ ਗਿਆ ਤੇ ਹੁਣ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਫੈਸਲਾ ਲਿਆ ਕਿ ਹਰ ਐਤਵਾਰ ਲੁਧਿਆਣਾ ਦੇ ਪੈਟਰੋਲ ਬੰਦ ਰਹਿਣਗੇ।
Petrol Pump Dealer Association
Recommended News
Trending
Punjab Speaks/Punjab
Just Now