15 ਲਾਭਪਾਤਰੀਆਂ ਨੂੰ ਦਿੱਤੀ ਮਾਲੀ ਸਹਾਇਤਾ

ਸਾਈਕਲ ਰ ">
ਅੰਮ੍ਰਿਤਸਰ ਚ ਸੁਖਬੀਰ ਬਾਦਲ ਤੇ ਕਾਤਲਾਨਾ ਹਮਲਾ    ਵੱਡੀ ਖ਼ਬਰ : ਪ੍ਰਿੰਕਲ ਲੁਧਿਆਣਾ ਤੇ ਚਲੀਆਂ ਗੋਲੀਆਂ , ਹਾਲਤ ਨਾਜ਼ੁਕ     ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਰਸਾਏ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ     ਪੰਜਾਬ ਸਰਕਾਰ ਨੂੰ ਵੱਡੀ ਰਾਹਤ :-ਪੰਚਾਇਤਾਂ ਦੀ ਵਾਰਡ ਬੰਦੀ ਦੇ ਫੈਸਲੇ ਤੇ ਹਾਈਕੋਰਟ ਨੇ ਲਾਈ ਮੋਹਰ    ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ    
ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਸਾਈਕਲ ਰੈਲੀ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਹੋਈ ਰਵਾਨਾ
December 5, 2023
Lok-Punjab-News-Views-and-Review

Punjab Speaks / Punjab

15 ਲਾਭਪਾਤਰੀਆਂ ਨੂੰ ਦਿੱਤੀ ਮਾਲੀ ਸਹਾਇਤਾ

ਸਾਈਕਲ ਰੈਲੀ ਦਾ ਮਕਸਦ ਲੋਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਤੋਂ ਜਾਣੂ ਕਰਵਾਉਣਾ

ਪਟਿਆਲਾ, 5 ਦਸੰਬਰ-(ਅਮਰੀਕਇੰਦਰ ਸਿੰਘ) ਸੂਬੇ ਦੇ ਲੋਕਾਂ ਨੂੰ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਅੱਜ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਦੇਸ਼ ਦੇ ਸਨਮਾਨ ਅਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਹਰ ਸਾਲ 7 ਦਸੰਬਰ ਨੂੰ ਦੇਸ਼ ਭਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵਲੋਂ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਈਕਲ ਰੈਲੀ ਕੱਢੀ ਜਾ ਰਹੀ ਹੈ ਅਤੇ ਇਹ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਪਹੁੰਚ ਕੇ ਸਮਾਪਤ ਹੋਵੇਗੀ। ਉਨ੍ਹਾਂ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਕਿਉਂਕਿ ਇਹ ਫੰਡ ਦੇਸ਼ ਲਈ ਜਾਨਾਂ ਵਾਰਨ ਵਾਲੇ ਮਹਾਨ ਯੋਧਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਖ਼ਰਚ ਕੀਤਾ ਜਾਂਦਾ ਹੈ। ਇਸ ਮੌਕੇ 11 ਲਾਭਪਾਤਰੀਆਂ ਨੂੰ ਫਲੈਗ ਡੇਅ ਫੰਡ ਵਿਚੋਂ ਮਾਲੀ ਸਹਾਇਤਾ ਦੇ ਚੈਕ ਵੀ ਤਕਸੀਮ ਕੀਤੇ ਗਏ। ਇਸ ਉਪਰੰਤ ਇਹ ਸਾਈਕਲ ਰੈਲੀ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਡਿਪਟੀ ਡਾਇਰੈਕਟਰ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਕਰਨਲ ਐਸ.ਐਸ. ਸੰਘਾ, ਕਮਾਂਡਰ ਰਾਜਵੰਤ ਸਿੰਘ, ਕਰਨਲ ਐਨ.ਐਸ ਸਿੱਧੂ, ਮੇਜਰ ਰਮਨ ਮਲਹੋਤਰਾ ਤੇ ਪਰਮਜੀਤ ਸਿੰਘ ਵੀ ਮੌਜੂਦ ਸਨ।

Lok Punjab News Views and Reviews


Recommended News
Punjab Speaks ad image
Trending
Just Now