Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਦੋ ਸਾਲ ਪਹਿਲਾਂ ਅਮਰੀਕਾ ਗਏ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
April 19, 2025
Death-Of-A-Young-Man-From-Sultan

Punjab Speaks Team / Panjab

ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਨਾਲ ਸੰਬੰਧਿਤ ਪਿੰਡ ਸ਼ਿਵ ਦਿਆਲ ਵਾਲਾ ਦੇ ਨਾਲ ਸੰਬੰਧਿਤ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਕੈਂਸਰ ਹੋਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਦੀ ਅੱਜ ਲਾਸ਼ ਉਹਨਾਂ ਦੇ ਜੱਦੀ ਪਿੰਡ ਸ਼ਿਵ ਦਿਆਲ ਵਾਲਾ ਵਿਖੇ ਲਿਆਂਦੀ ਗਈ ਅਤੇ ਅੰਤਿਮ ਸੰਸਕਾਰ ਕੀਤਾ ਗਿਆ । ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਕਰਤਾਰ ਸਿੰਘ ਨੇ ਦੱਸਿਆ ਕਿ ਸਾਡੇ ਘਰ ਦੇ ਆਰਥਿਕ ਹਾਲਾਤ ਬਹੁਤ ਖਰਾਬ ਸਨ, ਜਿਸ ਕਾਰਨ ਉਹਨਾਂ ਨੇ ਰੋਜ਼ੀ ਰੋਟੀ ਵਾਸਤੇ ਆਪਣੇ ਬੇਟੇ ਵਿਨੋਦ ਸਿੰਘ ਨੂੰ ਕਰਜ਼ਾ ਚੁੱਕ ਕੇ ਅਤੇ ਆਪਣੀ ਚਾਰ ਕਨਾਲ ਜਮੀਨ ਵੇਚ ਕੇ 40 ਲੱਖ ਰੁਪਏ ਲਾ ਕੇ ਅਗਸਤ 2022 'ਚ ਡੌਂਕੀ ਰਾਹੀਂ ਆਪਣੇ ਭਵਿੱਖ ਨੂੰ ਸੁਧਾਰਨ ਲਈ ਅਤੇ ਚੰਗੀ ਰੋਜ਼ੀ ਰੋਟੀ ਦੀ ਭਾਲ ਵਾਸਤੇ ਅਮਰੀਕਾ ਭੇਜਿਆ ਸੀ ।

ਪਰ ਕੈਂਸਰ ਨਾਮ ਦੀ ਨਾ ਮੁਰਾਦ ਬਿਮਾਰੀ ਨੇ ਉਸ ਨੂੰ ਅਮਰੀਕਾ ਪਹੁੰਚਦਿਆਂ ਹੀ ਆਪਣੀ ਗ੍ਰਿਫਤ ਦੇ ਵਿੱਚ ਲੈ ਲਿਆ ਜਿਸ ਕਾਰਨ ਉਹ ਉੱਥੇ ਲੰਮਾ ਸਮਾਂ ਬਿਮਾਰ ਰਹਿਣ ਮਗਰੋਂ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨਾਂ ਨੇ ਅੱਖਾਂ ਵਿੱਚ ਕਈ ਸਪਨੇ ਸਜਾ ਕੇ ਆਪਣੇ ਪੁੱਤਰ ਵਿਨੋਦ ਸਿੰਘ ਨੂੰ ਵਿਦੇਸ਼ ਭੇਜਿਆ ਸੀ। ਪਰ ਉਹਨਾਂ ਨੂੰ ਨਹੀਂ ਸੀ ਪਤਾ ਕਿ ਉਹਨਾਂ ਦੇ ਉੱਤੇ ਏਨਾ ਵੱਡਾ ਦੁੱਖਾਂ ਦਾ ਪਹਾੜ ਟੁੱਟ ਪਵੇਗਾ। ਵਿਨੋਦ ਦੇ ਪਿਤਾ ਕਰਤਾਰ ਸਿੰਘ ਦਾ ਕਹਿਣਾ ਹੈ ਕਿ ਵਿਨੋਦ ਸੱਤ ਮਹੀਨੇ ਬਾਅਦ ਅਮਰੀਕਾ ਪਹੁੰਚਿਆ ਸੀ , ਕਿਉਂਕਿ ਸੱਤ ਮਹੀਨੇ ਉਹ ਡੌਂਕੀ ਰਾਹੀਂ ਜੰਗਲਾਂ ਦੇ ਵਿੱਚੋਂ ਨਿਕਲਿਆ ਸੀ ਅਤੇ ਲੰਬਾ ਸਫਰ ਤੈਅ ਕਰਨ ਤੋਂ ਬਾਅਦ ਉਹ ਅਮਰੀਕਾ ਪਹੁੰਚਿਆ ਸੀ ਅਤੇ ਅਮਰੀਕਾ ਪਹੁੰਚਦੇ ਹੀ ਇੱਕ ਮਹੀਨੇ ਬਾਅਦ ਉਸ ਨੂੰ ਕੈਂਸਰ ਵਰਗੀ ਬਿਮਾਰੀ ਹੋ ਜਾਂਦੀ ਹੈ।

Death Of A Young Man From Sultanpur Lodhi Who Went To America Two Years Ago Wave Of Mourning In The Village


Recommended News
Punjab Speaks ad image
Trending
Just Now