September 7, 2024
Punjab Speaks Team / Ludhiana
ਲੁਧਿਆਣਾ, 07 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ (ਕੇਂਦਰੀ) ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਿਦਵਈ ਨਗਰ ਅਤੇ ਮਿਲਰਗੰਜ ਵਿੱਚ ਆਗਾਮੀ ਦੋ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੀ ਪ੍ਰਗਤੀ ਦਾ ਨਿਰੀਖਣ ਕੀਤਾ।
ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਓ.ਈ. ਨੂੰ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਲੈਬ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਵੱਖ-ਵੱਖ ਖੇਡਾਂ ਲਈ ਖੇਡ ਦੇ ਮੈਦਾਨਾਂ ਨਾਲ ਲੈਸ ਕੀਤਾ ਜਾਵੇਗਾ। ਕਿਦਵਈ ਨਗਰ ਵਿੱਚ ਐਸ.ਓ.ਈ. ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਬਣਾਇਆ ਜਾ ਰਿਹਾ ਹੈ, ਜਦਕਿ ਦੂਸਰਾ ਐਸ.ਓ.ਈ. ਲੋਕ ਨਿਰਮਾਣ ਵਿਭਾਗ ਵੱਲੋਂ ਬਣਾਇਆ ਜਾ ਰਿਹਾ ਹੈ। ਸਕੂਲ ਆਫ ਐਮੀਨੈਂਸ ਪ੍ਰੋਗਰਾਮ ਦੇ ਮਿਸ਼ਨ ਦਾ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉੱਜਵਲ ਭਵਿੱਖ ਲਈ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣਾ ਹੈ।
ਵਿਧਾਇਕ ਪੱਪੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਮਿਆਰੀ ਸੇਵਾਵਾਂ ਦੇਣ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸ.ਓ.ਈ. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤਾ ਗਿਆ ਇੱਕ ਉਤਸ਼ਾਹੀ ਪ੍ਰੋਗਰਾਮ ਹੈ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਬਕਾਇਆ ਕੰਮਾਂ ਨੂੰ ਜਲਦ ਪੂਰਾ ਕਰਨ ਲਈ ਸੁਹਿਰਦ ਯਤਨ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਸਕੂਲਾਂ ਦੀ ਇਮਾਰਤ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ, ਜਦਕਿ ਕੁਝ ਹੀ ਕੰਮ ਬਾਕੀ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਐਸ.ਓ.ਈਜਨੂੰ ਜਲਦ ਮੁਕੰਮਲ ਕਰਨ। ਉਨ੍ਹਾਂ ਚੱਲ ਰਹੇ ਕੰਮਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਨਿਰੀਖਣ ਦੌਰਾਨ ਐਸ.ਡੀ.ਐਮ. ਪੂਰਬੀ ਵਿਕਾਸ ਹੀਰਾ, ਡੀ.ਈ.ਓ ਡਿੰਪਲ ਮਦਾਨ ਅਤੇ ਐਲ.ਆਈ.ਟੀ., ਐਮ.ਸੀ. ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
MLA DC Take Stock Of Upcoming Two School Of Eminence