November 13, 2025
Punjab Speaks Team / Panjab
ਡੇਰਾਬੱਸੀ 13 ਨਵੰਬਰ 2025 :ਪੰਜਾਬ ਨੂੰ ਮੁੜ ਰੰਗਲਾ ਅਤੇ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਮੁੱਖ ਦਫ਼ਤਰ ਡੇਰਾਬੱਸੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਜੋਨ ਇੰਚਾਰਜ ਸ਼੍ਰੀਮਤੀ ਅਨੂ ਬੱਬਰ, ਹਲਕਾ ਕੋਆਰਡੀਨੇਟਰ ਸ੍ਰੀ ਸੁਮਿਤ ਰਾਣਾ, ਵਾਇਸ ਕੋਆਰਡੀਨੇਟਰ ਰਜਿੰਦਰ ਸਿੰਘ, ਸਤਵੰਤ ਸਿੰਘ ਸਮੇਤ ਬਲਾਕ ਕੋਆਰਡੀਨੇਟਰ ਹਾਜ਼ਰ ਸਨ।
ਸ. ਰੰਧਾਵਾ ਨੇ ਸਾਰੇ ਕੋਆਰਡੀਨੇਟਰਾਂ ਅਤੇ ਮੋਰਚੇ ਨਾਲ ਜੁੜੇ ਵਲੰਟੀਅਰਜ਼ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜੰਗ ਵਿੱਚ ਹੋਰ ਮਜ਼ਬੂਤੀ ਨਾਲ ਡਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ — "ਨਸ਼ਿਆਂ ਦੇ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।"
ਉਨ੍ਹਾਂ ਨੇ ਕਿਹਾ ਕਿ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਆਪਣੇ ਇਲਾਕਿਆਂ ਵਿੱਚ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਦੀ ਸੂਚਨਾ ਪ੍ਰਸ਼ਾਸਨ ਨੂੰ ਦੇਣ ਅਤੇ ਭਟਕੇ ਯੁਵਕਾਂ ਨੂੰ ਮੁੜ ਸਹੀ ਰਸਤੇ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਸਾਰੇ ਕੋਆਰਡੀਨੇਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਦੇ ਪ੍ਰਭਾਵ ਤੋਂ ਬਚਾਅ ਲਈ ਸੁਰੱਖਿਅਤ ਵਾਤਾਵਰਣ ਤਿਆਰ ਕਰਨ ਤੇ ਨਵੀਂ ਪੀੜ੍ਹੀ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਲਈ ਸਹਿਯੋਗ ਪਹੁੰਚਾਉਣ।
MLA Kuljit Singh Randhawa Holds Meeting To Strengthen Campaign Against Drug Abuse In Constituency