October 11, 2024
Punjab Speaks Team / Punjab
ਲੁਧਿਆਣਾ, 11 ਅਕਤੂਬਰ:
ਇਲਾਕਾ ਨਿਵਾਸੀਆਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਐਚ.ਆਈ.ਜੀ ਫਲੈਟ, ਦੁੱਗਰੀ (ਵਾਰਡ ਨੰਬਰ 50) ਵਿੱਚ ਨਵੇਂ ਲਗਾਏ ਗਏ ਟਿਊਬਵੈੱਲ ਦਾ ਉਦਘਾਟਨ ਕੀਤਾ।
ਇਲਾਕੇ ਵਿੱਚ 25 ਐਚ.ਪੀ ਦਾ ਟਿਊਬਵੈੱਲ ਲਗਾਇਆ ਗਿਆ ਹੈ। ਵਿਧਾਇਕ ਨੇ ਕਿਹਾ ਕਿ ਇਸ ਟਿਊਬਵੈੱਲ ਦੀ ਸਥਾਪਨਾ ਨਾਲ ਇਲਾਕੇ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਹੋ ਜਾਵੇਗੀ।
ਵਿਧਾਇਕ ਸਿੱਧੂ ਨੇ ਅੱਗੇ ਦੱਸਿਆ ਕਿ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਲੋਕਾਂ ਦੀ ਸਹੂਲਤ ਲਈ ਹੋਰ ਵੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਵਿਧਾਇਕ ਸਿੱਧੂ ਨੇ ਕਿਹਾ ਕਿ ਉਹ ਹਲਕਾ ਨਿਵਾਸੀਆਂ ਨੂੰ ਨਿਰਵਿਘਨ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ।
ਇਸ ਮੌਕੇ 'ਤੇ ਮੇਜਰ ਸਿੰਘ, ਮਲਕੀਤ ਸਿੰਘ, ਵਿਜੇ ਸ਼ਰਮਾ, ਕਸ਼ਮੀਰੀ ਲਾਲ ਖੁਰਾਣਾ, ਪਰਦੀਪ ਅੱਪੂ, ਮੋਹਨ ਲਾਲ, ਮਨੀਸ਼ ਗੋਇਲ, ਆਰ.ਐਸ.ਗਿੱਲ, ਐਸ.ਐਸ ਸਿੱਕਾ, ਦਰਸ਼ਨ ਧਮੀਜਾ, ਜਸਬੀਰ ਜੱਸਲ, ਸੁਰਿੰਦਰ ਸ਼ਰਮਾ, ਅਮਰਜੀਤ ਸਿੰਘ, ਗੁਰਪ੍ਰੀਤ ਬਰਾੜ, ਧਰਮਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
MLA Kulwant Sidhu Inaugurated A Newly Installed Tubewell In HIG Flats Dugri