ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ
September 12, 2024
CM-Bhagwant-Mann

ਸ਼ਹੀਦ-ਏ-ਆਜ਼ਮ ਦੇ ਜਨਮ ਦਿਨ 28 ਸਤੰਬਰ ਨੂੰ ਸਮਰਪਿਤ ਹੋਵੇਗਾ ਬੁੱਤ

Punjab Speaks Team / Punjab

ਚੰਡੀਗੜ੍ਹ 12 ਸਤੰਬਰ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।

ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨੇਤਾਵਾਂ ਦੇ ਨਾਮ 'ਤੇ ਰੱਖਣ ਨਾਲ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਦੇਸ਼ ਦੇ ਅੰਦਰ ਅਤੇ ਦੁਨੀਆ ਭਰ ਤੋਂ ਏਅਰਪੋਰਟ 'ਤੇ ਉਤਰੇ ਪੰਜਾਬੀਆਂ ਦੀ ਨੌਜਵਾਨ ਪੀੜ੍ਹੀ ਵਿਚ ਇਸ ਸ਼ਹੀਦ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਇਸ ਕੌਮੀ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਰਹੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨ ਸ਼ਹੀਦ ਨੂੰ ਨਾ ਸਿਰਫ਼ ਉਸ ਦੀ ਬਹਾਦਰੀ ਲਈ ਸਗੋਂ ਉਸ ਦੇ ਸਮਾਜਵਾਦ ਦੇ ਫਲਸਫੇ ਅਤੇ ਅਨਿਆਂ ਵਿਰੁੱਧ ਲੜਾਈ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਮਹਾਨ ਜੀਵਨ ਅਤੇ ਫਲਸਫਾ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਦਾ ਰਹੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

----

CM Bhagwant Mann


Recommended News
Punjab Speaks ad image
Trending
Just Now