ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? - ਨਵਜੋਤ ਸਿੱਧੂ
December 29, 2024
Public Times Bureau / Panjab
ਪੰਜਾਬ ਦੇ ਸਾਬਕਾ ਮੰਤਰੀ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚਿੱਠੀ ਲਿਖੀ ਹੈ। ਜਿਸ ਦੇ ਵਿੱਚ ਮੰਗ ਕੀਤੀ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਰਾਜਘਾਟ ਵਿਖੇ ਸਥਾਪਿਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਯਾਦਗਾਰਾਂ ਬਣਾਈਆਂ ਗਈਆਂ ਹਨ। ਜਦਕਿ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਤੋਂ ਇਨਕਾਰ ਕਿਉਂ ਕੀਤਾ ਜਾ ਰਿਹਾ ਹੈ ? ਨਵਜੋਤ ਸਿੰਘ ਸਿੱਧੂ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਮੈਨੂੰ ਭਰੋਸਾ ਹੈ ਕਿ ਤੁਹਾਡੀ ਸਿਆਣਪ ਅਤੇ ਵਚਨਬੱਧਤਾ ਭਾਰਤ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਤੁਹਾਡੇ ਕੰਮਾਂ ਦਾ ਮਾਰਗਦਰਸ਼ਨ ਕਰੇਗੀ। ਦੋ ਪੰਨਿਆਂ ਦੀ ਚਿੱਠੀ ਵਿੱਚ ਉਨ੍ਹਾਂ ਨੇ ਕਈ ਗੱਲਾਂ ਨੂੰ ਗੰਭੀਰਤਾ ਨਾਲ ਉਠਾਇਆ ਹੈ।
If The Memorials Of All The Former Prime Ministers In Rajghat Then Dr Why Manmohan Singh Refused Navjot Sidhu
Recommended News
Trending
Punjab Speaks/Punjab
Just Now