January 22, 2025

Punjab Speaks Team / Panjab
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।
Soldier Taking Rs 30000 Bribe Arrested By Vigilance Bureau
