Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਾਮਿਲ ਹੋਣ ਦਾ ਸੱਦਾ
November 13, 2025
Deputy-Commissioner-Invites-Dist

Punjab Speaks Team / Panjab

ਸ੍ਰੀ ਮੁਕਤਸਰ ਸਾਹਿਬ 13 ਨਵੰਬਰ 2025 :ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ, ਬਾਬਾ ਜੈਤਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ 14 ਨਵੰਬਰ ਨੂੰ ਸ਼ਾਮ 5.30 ਵਜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪਹੁੰਚਣ ਦਾ ਸੱਦਾ ਦਿੱਤਾ। ਇਸ ਸਮਾਗਮ ਵਿੱਚ ਸਭ ਤੋਂ ਪਹਿਲਾ ਮਸ਼ੂਹਰ ਢਾਡੀ ਜੱਥਾ ਸ਼ਾਮ 5.30 ਤੋਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਸਾਹਿਬਾਨਾਂ ਦੇ ਇਤਿਹਾਸ ਨਾਲ ਨਿਹਾਲ ਕਰਨਗੇ ਅਤੇ ਇਸ ਤੋਂ ਬਾਅਦ 6 ਵਜੇ ਦੇ ਕਰੀਬ ਲਾਈਟ ਐਂਡ ਸਾਊਂਡ ਸ਼ੋ ਹੋਵੇਗਾ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੰਦੇਸ਼, ਜੀਵਨ ਤੇ ਫਲਸਫਾ ਕੁੱਲ ਲੋਕਾਈ ਤੱਕ ਪਹੁੰਚਾਉਣ ਲਈ ਕੀਤੇ ਅਹਿਮ ਉਪਰਾਲਿਆਂ ਦੀ ਕੜੀ ਵਜੋਂ ਜੀਵਨ ਨੂੰ ਅਧਿਆਤਮਕਤਾ ਨਾਲ ਜੋੜਨ ਵਾਲੇ ਇਸ ਸਮਾਗਮ ਵਿੱਚ ਦਾਖਲਾ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਤੇ ਮਹਾਨ ਸਿੱਖ ਸ਼ਹੀਦਾਂ ਦੀ ਅਮਰ ਸ਼ਹਾਦਤ ਤੇ ਸਿੱਖਿਆਵਾਂ ਨੂੰ ਜਾਣਨ ਦਾ ਅਨਮੋਲ ਮੌਕਾ ਮਿਲ ਰਿਹਾ ਹੈ ਸੋ ਅਸੀਂ ਆਪਣੇ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਸ਼ਿਰਕਤ ਕਰੀਏ। ਉਨ੍ਹਾਂ ਕਿਹਾ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆ ਕੇ ਜਿਥੇ ਅਸੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਾਗੇ ਉਥੇ ਆਪਣੇ ਸ਼ਹਾਦਤਾਂ ਨਾਲ ਭਰਪੂਰ ਮਹਾਨ ਵਿਰਸੇ ਤੋਂ ਜਾਣੂ ਹੋਵਾਂਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕੀ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਟੇਡੀਅਮ ਦੇ ਵਿੱਚ ਸਾਫ ਸਫਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਲਾਈਟਾਂ, ਫੋਗਿੰਗ ਸਮੇਤ ਹੋਰ ਸਾਰੇ ਜਰੂਰੀ ਪ੍ਰਬੰਧ ਕਰ ਲਏ ਗਏ ਹਨ । ਉਹਨਾਂ ਨੇ ਜ਼ਿਲ੍ਹਾ ਨਿਵਾਸੀਆਂ ਸਮੇਤ ਸਾਰਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਾਮ 5:30 ਵਜੇ ਸਟੇਡੀਅਮ ਵਿਖੇ ਪਹੁੰਚ ਜਾਣ ਅਤੇ ਗੁਰੂ ਸਾਹਿਬਾਨ ਤੇ ਮਹਾਨ ਸਿੱਖ ਸ਼ਹੀਦਾਂ ਦੀ ਅਮਰ ਸ਼ਹਾਦਤ ਤੇ ਸਿੱਖਿਆਵਾਂ ਨੂੰ ਜਾਨਣ ਅਤੇ ਆਪਣੇ ਬੱਚਿਆਂ ਨੂੰ ਵੀ ਸਾਡੇ ਅਮੀਰ ਵਿਰਸੇ ਸੰਬੰਧੀ ਜਾਣੂ ਕਰਵਾਉਣ।

Deputy Commissioner Invites District Residents To Attend The Light And Sound Show Along With Their Families


Recommended News
Punjab Speaks ad image
Trending
Just Now