ਨਵੇਂ ਸਾਲ ਦੇ ਪਹਿਲੇ ਦਿਨ 499 ਸ਼ਰਧਾਲੂ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ
January 1, 2025
Punjab Speaks Team / Panjab
ਨਵੇਂ ਸਾਲ ਦੀ ਆਮਦ ’ਤੇ ਜਿੱਥੇ ਹਰੇਕ ਮਨੁੱਖ ਵੱਲੋਂ ਨਵੇਂ ਸਾਲ 2025 ਖੁਸ਼ੀਆਂ ਭਰਿਆ ਨਸੀਬ ਹੋਣ ਦੀਆਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਉਥੇ ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਖੁੱਲ੍ਹੇ ਲਾਂਘੇ ਰਾਹੀਂ 499 ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਬਣੇ ਪਸੰਜਰ ਟਰਮੀਨਲ ਰਾਹੀਂ 384 ਸ਼ਰਧਾਲੂਆਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਹਨ, ਜਦਕਿ 508 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਸੀ। ਇਨ੍ਹਾਂ ’ਚੋਂ 124 ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ।
On The First Day Of The New Year 499 Devotees Will Visit Sri Kartarpur Sahib
Recommended News
Trending
Punjab Speaks/Punjab
Just Now