April 19, 2025
Punjab Speaks Team / Panjab
ਸ਼ਹਿਰ ਦੀ ਕੇਵੀਐਮ ਕਾਲੋਨੀ 'ਚ ਇਕ ਨੌਜਵਾਨ ਦੀ ਖ਼ੂਨ ਨਾਲ ਭਿੱਜੀ ਲਾਸ਼ ਮਿਲਣ ਨਾਲ ਚੁਫੇਰੇ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਦਿਆਲ ਸਿੰਘ ਪੁੱਤਰ ਸੌਦਾਗਰ ਸਿੰਘ ਵਾਸੀ ਪਿੰਡ ਅਲੀਕੇ ਵਜੋਂ ਹੋਈ ਹੈ ਜੋ ਕਰਿਆਨਾ ਦੁਕਾਨਦਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਬੀਤੇ ਅੱਠ ਦਸ ਸਾਲ ਤੋਂ ਉਹ ਮਾਲ ਪਟਵਾਰੀ ਨਾਲ ਬਤੌਰ ਸਹਾਇਕ ਵੀ ਕੰਮ ਕਰਦਾ ਆ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਸਥਾਨਕ ਕੇਵੀਐਮ ਕਾਲੋਨੀ ਪਹੁੰਚ ਗਿਆ ਤੇ ਲੋੜੀਂਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਜੀਤੂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਦਿਆਲ ਸਿੰਘ ਘਰ ਨਹੀਂ ਆਇਆ ਤਾਂ ਉਸਦੀ ਭਾਲ ਕੀਤੀ ਗਈ। ਇਸ 'ਤੇ ਸਵੇਰੇ ਪਤਾ ਲੱਗਿਆ ਕਿ ਸ਼ਹਿਰ ਦੀ ਕੇਵੀਐਮ ਕਾਲੋਨੀ 'ਚ ਖ਼ੂਨ ਨਾਲ ਭਿੱਜੀ ਲਾਸ਼ ਪਈ ਹੋਈ ਹੈ। ਜਦੋਂ ਉਹ ਉਥੇ ਮੌਕੇ 'ਤੇ ਪਹੁੰਚੇ ਤਾਂ ਉਹ ਲਾਸ਼ ਉਨ੍ਹਾਂ ਦੇ ਆਪਣੇ ਦਿਆਲ ਸਿੰਘ ਦੀ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਇਹ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਹੋਇਆ ਕਤਲ ਲੱਗ ਰਿਹਾ ਹੈ।
Blood Soaked Body Of Patwari S Assistant Found Family Says Murder