ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਸੈਨਿਕ ਸਕੂਲ 'ਚ ਕਰੰਟ ਲੱਗਣ ਨਾਲ ਦੋ ਕਾਮਿਆਂ ਦੀ ਮੌਤ, 7 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ
April 19, 2025
Two-Workers-Die-Due-To-Electrocu

Punjab Speaks Team / Panjab

ਸ਼ਨਿਚਰਵਾਰ ਸਵੇਰੇ ਸੈਨਿਕ ਸਕੂਲ ਕਪੂਰਥਲਾ 'ਚ ਮਧੂਮੱਖੀਆਂ ਦੇ ਛੱਤੇ ਤੋਂ ਸ਼ਹਿਦ ਕੱਢਣ ਦੌਰਾਨ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਦੋ ਮਜ਼ਦੂਰਾਂ ਦੀ 11,000 ਵੋਲਟ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਕਰੰਟ ਲੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਦਿਨੇਸ਼ ਕੁਮਾਰ ਪੁੱਤਰ ਮਹੇਸ਼ ਕੁਮਾਰ ਅਤੇ ਸਚਿਨ ਪੁੱਤਰ ਚਾਨਕਗੀ ਰਾਮ ਦੇ ਰੂਪ 'ਚ ਹੋਈ ਹੈ। ਦੋਵੇਂ ਮੂਲ ਰੂਪ 'ਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ ਤੇ ਪਿਛਲੇ ਕਈ ਸਾਲਾਂ ਤੋਂ ਜਲੰਧਰ ਦੇ ਚੌਗਿੱਟੀ ਰੋਡ, ਗਊਸ਼ਾਲਾ ਇਲਾਕੇ 'ਚ ਆਪਣੇ ਪਰਿਵਾਰ ਨਾਲ ਰਹਿ ਰਹੇ ਸਨ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਮਾਮਾ ਨੇਹਸ਼ੂ ਪੁੱਤਰ ਸ਼ਿਵ ਚਰਨ ਨੇ ਦੱਸਿਆ ਕਿ ਸੈਨਿਕ ਸਕੂਲ ਤੋਂ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਮਧੂਮੱਖੀਆਂ ਦੇ ਛੱਤੇ ਤੋਂ ਸ਼ਹਿਦ ਕੱਢਣਾ ਹੈ।

ਉਹ ਸਾਲ ਵਿਚ ਦੋ ਵਾਰ ਸਕੂਲ ਤੋਂ ਸ਼ਹਿਦ ਕੱਢਦੇ ਸਨ ਤੇ ਇਹ ਕੰਮ ਉਹ ਲੰਬੇ ਸਮੇਂ ਤੋਂ ਕਰ ਰਹੇ ਸਨ।ਸ਼ਨੀਵਾਰ ਸਵੇਰੇ ਜਦੋਂ ਉਹ ਸ਼ਹਿਦ ਕੱਢਣ ਲਈ ਸਕੂਲ ਪਹੁੰਚੇ ਤਾਂ ਮਧੂਮੱਖੀਆਂ ਦਾ ਛੱਤਾ ਉੱਚਾਈ 'ਤੇ ਲੱਗਾ ਹੋਇਆ ਸੀ। ਇਸ ਲਈ ਉਨ੍ਹਾਂ ਲੋਹੇ ਦੀ ਪੌੜੀ ਦੀ ਵਰਤੋਂ ਕੀਤੀ। ਦੁੱਖ ਦੀ ਗੱਲ ਇਹ ਹੈ ਕਿ ਉਹ ਲੋਹੇ ਦੀ ਪੌੜੀ ਨੇੜਿਓਂ ਗੁਜ਼ਰ ਰਹੀ 11,000 ਵੋਲਟ ਦੀ ਹਾਈ ਵੋਲਟੇਜ ਤਾਰ ਨਾਲ ਟਕਰਾ ਗਈ। ਤੇਜ਼ ਕਰੰਟ ਨੇ ਦੋਹਾਂ ਨੂੰ ਮੌਕੇ 'ਤੇ ਹੀ ਝੁਲਸਾ ਦਿੱਤਾ ਤੇ ਦੋਹਾਂ ਦੀ ਮੌਤ ਹੋ ਗਈ। ਇਸ ਹਾਦਸੇ ਨਾਲ ਉਨ੍ਹਾਂ ਦੇ ਪਰਿਵਾਰਾਂ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਦਿਨੇਸ਼ ਆਪਣੇ ਪਿੱਛੇ ਪਤਨੀ ਤੇ ਚਾਰ ਛੋਟੇ ਬੱਚੇ ਛੱਡ ਗਿਆ ਹੈ, ਜਦਕਿ ਸਚਿਨ ਦੇ ਤਿੰਨ ਬੱਚੇ ਹਨ। ਜਾਣਕਾਰੀ ਅਨੁਸਾਰ, ਹਾਲ ਹੀ 'ਚ ਦਿਨੇਸ਼ ਦੀ ਪਤਨੀ ਅਤੇ ਬੱਚੇ ਪਿੰਡ ਗਏ ਹੋਏ ਸਨ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।


Two Workers Die Due To Electrocution In Sainik School Father S Shadow Rises From The Heads Of 7 Children


Recommended News
Trending
Just Now