January 7, 2025
Punjab Speaks Team / Panjab
ਸੁਪਰੀਮ ਕੋਰਟ ਨੇ 2013 ਦੇ ਰੇਪ ਕੇਸ 'ਚ ਆਸਾਰਾਮ ਨੂੰ ਦਿੱਤੀ ਜ਼ਮਾਨਤ । 31 ਮਾਰਚ ਤਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਆਸਾਰਾਮ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।ਸੁਪਰੀਮ ਕੋਰਟ ਨੇ ਜ਼ਮਾਨਤ ਦੇ ਨਾਲ ਕੁਝ ਸ਼ਰਤਾਂ ਵੀ ਲਗਾਈਆਂ ਹਨ, ਜਿਨ੍ਹਾਂ ਦੀ ਪਾਲਣਾ ਆਸਾਰਾਮ ਨੂੰ ਕਰਨੀ ਹੋਵੇਗੀ। ਸੁਪਰੀਮ ਕੋਰਟ ਨੇ ਚਿਤਾਵਨੀ ਦਿੱਤੀ ਕਿ ਆਸਾਰਾਮ ਆਪਣੀ ਜ਼ਮਾਨਤ ਦੌਰਾਨ ਕਿਸੇ ਵੀ ਪੈਰੋਕਾਰ ਨੂੰ ਨਹੀਂ ਮਿਲਣਗੇ। ਇਸ ਦੌਰਾਨ ਸਬੂਤਾਂ ਨਾਲ ਛੇੜਛਾੜ ਨਹੀਂ ਹੋਣੀ ਚਾਹੀਦੀ।
ਇਹ ਹੁਕਮ ਜਾਰੀ ਕਰਦਿਆਂ ਜਸਟਿਸ ਐਮਐਮ ਸੁੰਦਰੇਸ਼ ਤੇ ਜਸਟਿਸ ਰਾਜੇਸ਼ ਬਿੰਦਲ ਦੀ ਬੈਂਚ ਨੇ ਨਿਰਦੇਸ਼ ਦਿੱਤਾ ਕਿ ਆਸਾਰਾਮ ਦੀ ਸੁਰੱਖਿਆ ਲਈ ਤਿੰਨ ਪੁਲਿਸ ਮੁਲਾਜ਼ਮ ਮੌਜੂਦ ਰਹਿਣਗੇ। 31 ਮਾਰਚ ਤਕ ਦੀ ਅੰਤਰਿਮ ਜ਼ਮਾਨਤ ਦੌਰਾਨ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਉਹ ਸਬੂਤਾਂ ਨਾਲ ਛੇੜਛਾੜ ਦੀ ਕੋਸ਼ਿਸ਼ ਨਹੀਂ ਕਰੇਗਾ। ਉਹ ਆਪਣੇ ਪੈਰੋਕਾਰਾਂ ਨੂੰ ਇਕੱਠੇ ਨਹੀਂ ਮਿਲ ਸਕੇਗਾ। ਦੱਸ ਦੇਈਏ ਕਿ ਆਸਾਰਾਮ ਗੁਜਰਾਤ 'ਚ ਦਰਜ ਇਕ ਜਬਰ ਜਨਾਹ ਦੇ ਮਾਮਲੇ 'ਚ ਉਮਰਕੈਦ ਦੀ ਸਜ਼ਾ ਕੱਟ ਰਹੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਰਾਜਸਥਾਨ 'ਚ ਵੀ ਉਨ੍ਹਾਂ 'ਤੇ ਜਬਰ ਜਨਾਹ ਦਾ ਅਜਿਹਾ ਹੀ ਮਾਮਲਾ ਦਰਜ ਹੈ। ਉਹ ਇਸ ਮਾਮਲੇ 'ਚ ਹਿਰਾਸਤ 'ਚ ਹਨ।
Asaram Got Interim Bail Till March 31 Do Not Tamper With Evidence Supreme Court