January 12, 2025

Punjab Speaks Team / Panjab
ਬੀਤੀ ਰਾਤ,ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਨਵਾਲਾ ਹਨੂਵੰਤਾ ਵਿੱਚ ਲੁਟੇਰਿਆਂ ਨੇ ਇੱਕ ਬਜ਼ੁਰਗ ਜੋੜੇ ਦੇ ਘਰ ਵਿੱਚ ਦਾਖਲ ਹੋ ਕੇ ਨਾ ਸਿਰਫ਼ ਲੁੱਟਮਾਰ ਕੀਤੀ ਬਲਕਿ 75 ਸਾਲਾ ਔਰਤ ਹਰਬੰਸ ਕੌਰ ਦੀ ਵੀ ਹੱਤਿਆ ਕਰ ਦਿੱਤੀ। ਕਤਲ ਅਤੇ ਡਕੈਤੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬਜ਼ੁਰਗ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਫੋਰੈਂਸਿਕ ਟੀਮ ਨੇ ਮੌਕੇ ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਕੀਤੀ।
ਮ੍ਰਿਤਕ ਔਰਤ ਦੇ ਦੋਹਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਨਾਨਾ ਨਿਰਭੈ ਸਿੰਘ ਅਤੇ ਨਾਨੀ ਹਰਬੰਸ ਕੌਰ ਪਿੰਡ ਵਿੱਚ ਇਕੱਲੇ ਹੀ ਰਹਿੰਦੇ ਸਨ। ਉਸ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਆਸਟ੍ਰੇਲੀਆ ਵਿੱਚ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਕੁਝ ਅਣਪਛਾਤੇ ਲੁਟੇਰੇ ਰਾਤ ਨੂੰ ਘਰ ਵਿੱਚ ਦਾਖਲ ਹੋਏ ਅਤੇ ਬਜ਼ੁਰਗ ਜੋੜੇ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਲੁਟੇਰਿਆਂ ਨੇ ਹਰਬੰਸ ਕੌਰ 'ਤੇ ਜਾਨਲੇਵਾ ਹਮਲਾ ਕੀਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਲੁੱਟ ਕਰਨ ਆਏ ਵਿਅਕਤੀਆਂ ਵਲੋਂ ਘਰ ਵਿੱਚੋਂ ਕੀ-ਕਿ ਲੁੱਟਿਆ ਗਿਆ ਹੈ।
Robbers Entered The House With The Intention Of Robbery In Fazilka The Death Of An Old Woman
