January 14, 2025

Punjab Speaks Team / Panjab
ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਦੇ ਸਾਰੇ ਬੱਸ ਅੱਡਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ। ਜਾਣਕਾਰੀ ਅਨੁਸਾਰ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਦੁਪਹਿਰ ਦੋ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਪੁਲਿਸ ਨੇ ਵੱਡੀ ਗਿਣਤੀ ਵਿਚ ਵਾਹਨਾਂ ਅਤੇ ਵਿਅਕਤੀਆਂ ਦੀ ਤਲਾਸ਼ੀ ਲਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼, ਐੱਸਐੱਸਪੀਜ਼ ਨੂੰ ਪੁਲਿਸ ਸੁਪਰਡੈਂਟ (ਐੱਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ।
Police Conducted A Search Operation In The State 77 People Were Detained Police Teams Searched For 3514 Persons
