January 21, 2025

Punjab Speaks Team / Panjab
ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ ਦੇ ਸਰਪੰਚ ਸ੍ਰੀਮਤੀ ਨਰਿੰਦਰ ਕੌਰ ਵੱਲੋਂ ਆਪਣੇ ਪਿੰਡ ਲਈ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਉਹਨਾਂ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਵਿਖੇ ਹੋ ਰਹੇ ਰਾਸ਼ਟਰੀ ਸਮਾਰੋਹ ਵਿਚ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਚੁਣਿਆ ਗਿਆ ਹੈ। ਇਹ ਜਾਣਕਾਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਆਦਰਸ਼ ਨਿਰਮਲ ਵੱਲੋਂ ਦਿੱਤੀ ਗਈ।
ਉਹਨਾਂ ਦੱਸਿਆ ਕਿ ਸ਼੍ਰੀਮਤੀ ਨਰਿੰਦਰ ਕੌਰ ਦੀ ਅਗਵਾਈ ਵਿੱਚ ਕਮੇਟੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਪਿੰਡ ਚੁਗਾਵਾਂ 'ਚ ਜਲ ਸਪਲਾਈ ਸਕੀਮ ਨੂੰ ਬੜੇ ਹੀ ਵਧੀਆ ਢੰਗ ਨਾਲ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਘਰਾਂ ਦੀ ਗਿਣਤੀ ਲਗਪਗ 497 ਹੈ ਤੇ 2700 ਦੇ ਕਰੀਬ ਆਬਾਦੀ ਹੈ ਅਤੇ ਪਿੰਡ ਵਿਚ 3 ਆਂਗਣਵਾੜੀ ਸੈਂਟਰ ਅਤੇ 2 ਸਰਕਾਰੀ ਸਕੂਲ ਵੀ ਹਨ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਨਰਿੰਦਰ ਕੌਰ ਗ੍ਰਾਮ ਪੰਚਾਇਤ ਵਾਟਰ ਸਪਲਾਈ ਦੇ ਚੇਅਰਪਰਸਨ ਤੇ ਪਿੰਡ ਦੀ ਸਰਪੰਚ ਹੋਣ ਕਰ ਕੇ ਉਹਨਾਂ ਵਲੋਂ ਅਣਥੱਕ ਯਤਨ ਕੀਤੇ ਜਾਂਦੇ ਹਨ ਤਾਂ ਕਿ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਪੇਸ਼ ਆਵੇ। ਪਿੰਡ ਦੇ ਵਾਟਰ ਵਰਕਸ ਨੂੰ ਸੁੰਦਰ ਦਿੱਖ ਦੇਣ ਲਈ ਉਹਨਾਂ ਵੱਲੋਂ ਵਾਟਰ ਵਰਕਸ ਉਪਰ ਸੁੰਦਰ ਪਾਰਕ ਬਣਾਇਆ ਗਿਆ ਹੈ। ਇਸ ਪਾਰਕ ਵਿੱਚ ਸਮੁੱਚੇ ਪਿੰਡ ਦੇ ਲੋਕ ਸੈਰ ਕਰਨ ਲਈ ਆਉਂਦੇ ਹਨ ਅਤੇ ਉਨ੍ਹਾਂ ਵਲੋਂ ਪਿੰਡ ਦੇ ਸਾਰੇ ਘਰਾਂ ਅੱਗੇ ਘਰ ਦੇ ਮੁਖੀ ਦੇ ਨਾਮ ਦੀ ਨੇਮ ਪਲੇਟ ਵੀ ਲਗਾਈ ਗਈ ਹੈ, ਜਿਸ ਉਪਰ ਮੁਖੀ ਦੇ ਨਾਮ ਦੇ ਨਾਲ ਵਾਟਰ ਸਪਲਾਈ ਦੇ ਕੁਨੈਕਸ਼ਨ ਦਾ ਨੰਬਰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮੇਟੀ ਦੀ ਮਹੀਨਾਵਾਰ ਮੀਟਿੰਗ ਵੀ ਕੀਤੀ ਜਾਂਦੀ ਹੈ।
Sarpanch Of Village Chugawan Narinder Kaur Will Participate As A Guest In The Republic Day Celebrations In Delhi
