January 22, 2025

Punjab Speaks Team / Panjab
ਪੰਜਾਬ ਦੀਆਂ ਗੱਡੀਆਂ ਤੋਂ ਦਿੱਲੀ ਵਾਲਿਆਂ ਨੂੰ ਡਰ ਲੱਗ ਰਿਹਾ ਹੈ। ਬੀਜੇਪੀ ਲੀਡਰ ਪਰਵੇਸ਼ ਵਰਮਾ ਨੇ ਪੰਜਾਬ ਦੀਆਂ ਗੱਡੀਆਂ ਨੂੰ ਸੁਰੱਖਿਆ ਲਈ ਖਤਰਾ ਕਰਾਰ ਦਿੱਤਾ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭੜਕ ਗਏ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ। ਇੱਥੇ ਹਰ ਸੂਬੇ ਤੋਂ ਲੋਕ ਆਉਂਦੇ ਹਨ। ਇੱਥੇ ਹਰ ਸੂਬੇ ਦੀਆਂ ਨੰਬਰਾਂ ਵਾਲੀਆਂ ਗੱਡੀਆਂ ਚੱਲਦੀਆਂ ਹਨ। ਕਿਸੇ ਵੀ ਸੂਬੇ ਦੇ ਨੰਬਰ ਵਾਲੀ ਗੱਡੀ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਜਾ ਸਕਦੀ ਹੈ, ਇਸ 'ਤੇ ਕੋਈ ਪਾਬੰਦੀ ਨਹੀਂ ਹੈ।
ਵੀਡੀਓ ਸ਼ੇਅਰ ਕਰਦਿਆਂ ਸੀਐਮ ਮਾਨ ਨੇ ਕਿਹਾ ਬੀਜੇਪੀ ਦਾ ਇਹ ਬਿਆਨ ਸੁਣੋ। ਇਹ ਪੰਜਾਬੀਆਂ ਲਈ ਬੇਹੱਦ ਖ਼ਤਰਨਾਕ, ਚਿੰਤਾਜਨਕ ਅਤੇ ਅਪਮਾਨ ਵਾਲਾ ਹੈ। ਇਹ ਪੰਜਾਬ ਦੇ ਨੰਬਰ ਵਾਲੀਆਂ ਗੱਡੀਆਂ ਨੂੰ ਨਿਸ਼ਾਨਾਂ ਬਣਾ ਕੇ ਕਹਿ ਰਹੇ ਹਨ ਕਿ ਪੰਜਾਬ ਦੀਆਂ ਗੱਡੀਆਂ ਦਿੱਲੀ 'ਚ ਕਿਉਂ ਘੁੰਮ ਰਹੀਆਂ ਨੇ? ਉਹ ਇੱਦਾਂ ਕਹਿ ਰਹੇ ਨੇ ਜਿਵੇਂ ਪੰਜਾਬੀ ਦੇਸ਼ ਦੀ ਸੁਰੱਖਿਆ ਲਈ ਖਤਰਾ ਹਨ। ਇਹ ਮੇਰੇ ਅਤੇ ਦੇਸ਼ ਦੇ ਹਰ ਪੰਜਾਬੀ ਲਈ ਬਹੁਤ ਹੀ ਅਪਮਾਨ ਵਾਲੀ ਗੱਲ ਹੈ। ਅੱਜ ਹਰ ਪੰਜਾਬੀ ਬੇਹੱਦ ਦਰਦ ਅਤੇ ਅਪਮਾਨ ਮਹਿਸੂਸ ਕਰ ਰਿਹਾ ਹੈ। ਆਪਣੀ ਗੰਦੀ ਰਾਜਨੀਤੀ ਲਈ ਇਸ ਤਰ੍ਹਾਂ ਪੰਜਾਬੀਆਂ ਦੀ ਦੇਸ਼ ਭਗਤੀ 'ਤੇ ਸਵਾਲ ਚੁੱਕਣਾ ਠੀਕ ਨਹੀਂ ਹੈ।ਅਮਿਤ ਸ਼ਾਹ ਜੀ, ਤੁਸੀਂ ਨਾ ਦੇਸ਼ ਦੇ ਬਾਰਡਰ ਨੂੰ ਸੁਰੱਖਿਅਤ ਰੱਖ ਪਾ ਰਹੇ ਹੋ ਤੇ ਨਾ ਹੀ ਦਿੱਲੀ ਨੂੰ। ਇੰਨੇ ਹਜ਼ਾਰਾਂ ਬੰਗਲਾਦੇਸ਼ੀ ਅਤੇ ਰੋਹਿੰਗਿਆ ਪੂਰੇ ਦੇਸ਼ ਵਿੱਚ ਆ ਰਹੇ ਨੇ, ਤੁਹਾਨੂੰ ਉਨ੍ਹਾਂ ਨਾਲ ਕੋਈ ਸਮੱਸਿਆ ਨਹੀਂ ਹੈ? ਪਰ ਪੰਜਾਬ ਤੋਂ ਦਿੱਲੀ ਆਉਣ ਵਾਲੇ ਪੰਜਾਬੀਆਂ ਨੂੰ ਤੁਸੀਂ ਦੇਸ਼ ਲਈ ਖ਼ਤਰਾ ਕਹਿ ਰਹੇ ਹੋ। ਤੁਹਾਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
Danger To Delhi People From Punjab Vehicles After Bjp Leader S Claim Cm MAAN
