ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਜਲੰਧਰ ਦੇ ਪਿੰਡ ਮੰਡ ਤੇ ਸਮਸਤਪੁਰ 'ਚੋਂ ਮਿਲੇ ਮਿਜ਼ਾਈਲਾਂ ਦੇ ਟੁਕੜੇ, ਲੋਕਾਂ ਦਾ ਦਹਿਸ਼ਤ ਦਾ ਮਾਹੌਲ
May 10, 2025
Missile-Fragments-Found-In-Mand-

Punjab Speaks Team / Panjab

ਜ਼ਦੀਕੀ ਪਿੰਡ ਸਮਸਤਪੁਰ ਵਿਖੇ ਖੇਤਾਂ ਵਿੱਚੋਂ ਡਿਫਿਊਜ ਮਿਜ਼ਾਈਲ ਦੇ ਪਾਰਟ ਮਿਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਦੇ ਏਐਸਆਈ ਦਇਆ ਚੰਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਇਲਾਕੇ ਵਿੱਚ ਰਾਤ ਵੇਲੇ ਡਿਊਟੀ ਕਰ ਰਹੇ ਸਨ ਤਾਂ ਸਵੇਰੇ 8:05 'ਤੇ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਫੋਨ ਕੀਤਾ ਕਿ ਸਮਸਤਪੁਰ ਤੋਂ ਧੋਗੜੀ ਰੋਡ 'ਤੇ ਦਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸਰਮਸਤਪੁਰ ਦੀ ਪੈਲੀ ਦੇ ਵਿੱਚ ਡਿਫਿਊਜ ਮਿਜ਼ਾਈਲ ਡਿੱਗੀ ਹੈ।

ਇਸੇ ਤਰ੍ਹਾਂ ਦੂਸਰੀ ਮਿਜ਼ਾਈਲ ਨਜ਼ਦੀਕੀ ਪਿੰਡ ਮੰਡ ਮੌੜ ਸੁਖਜਿੰਦਰ ਸਿੰਘ ਮੰਡ ਦੇ ਖੇਤਾਂ ਵਿੱਚ ਡਿੱਗੀ ਹੈ।ਮੌਕੇ 'ਤੇ ਪਹੁੰਚੀ ਕਿਸ਼ਨਗੜ੍ਹ ਪੁਲਿਸ ਪਾਰਟੀ ਦੇ ਮੁਲਾਜ਼ਮਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਦੱਸਿਆ ਕਿ 5:30 ਵਜੇ ਦੇ ਕਰੀਬ ਸਾਨੂੰ ਸੂਚਨਾ ਮਿਲੀ ਕਿ ਮੰਡਾਂ ਪਿੰਡ ਵਿੱਚ ਮਿਜ਼ਾਈਲ ਡਿੱਗੀ ਹੈ। ਇਸੇ ਤਰ੍ਹਾਂ ਇਲਾਕੇ ਦੇ ਵਿੱਚ ਹੋਰ ਕਈ ਥਾਵਾਂ 'ਤੇ ਇਸ ਤਰ੍ਹਾਂ ਦੀਆਂ ਮਿਜ਼ਾਈਲ ਨੁਮਾ ਚੀਜ਼ਾਂ ਡਿੱਗਣ ਦੇ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ ਅਤੇ ਲੋਕਾਂ ਦੇ ਵਿੱਚ ਡਰ ਪੈਦਾ ਹੋਇਆ ਹੈ।

Missile Fragments Found In Mand And Samastpur Villages Of Jalandhar People In Panic


Recommended News
Trending
Just Now