January 27, 2025

Punjab Speaks Team / Panjab
ਸ੍ਰੀੂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 28 ਜਨਵਰੀ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ ਕਰਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ ਹੋ ਗਈ ਹੈ, ਹੋ ਸਕਦਾ ਸੀ ਕਿ ਉਸ ਮੀਟਿੰਗ ਵਿਚ ਸੋਚ ਤੋਂ ਪਰੇ ਗੁਰਮਤਿ ਦੀ ਰੌਸ਼ਨੀ ਵਿੱਚ ਫੈਸਲੇ ਹੋਣੇ ਸੀ। ਪਰ ਉਹ ਮੀਟਿੰਗ ਮੁਲਤਵੀ ਹੋ ਗਈ ਹੈ। ਕੇਵਲ ਮੀਟਿੰਗ ਮੁਲਤਵੀ ਨਹੀਂ ਹੋਈ ਬਲਕਿ ਉਨ੍ਹਾਂ ਦੇ ਖਿਲਾਫ ਜਿਹੜੀ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਜਿਸ ਦੀ ਅਗਵਾਈ ਮਸੰਜਰ ਆਫ ਬਾਦਲ ਕਰ ਰਹੇ ਹਨ। ਜਿਸ ਦਿ ਸਰਪ੍ਰਸਤੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੱਢੇ ਹੋਏ ਲੀਡਰ ਵੱਲੋਂ ਕੀਤੀ ਜਾ ਰਹੀ ਹੈ।
ਉਸ ਵੱਲੋਂ ਆਪਣੀ ਗੱਡੀ 'ਚ ਬਿਠਾ ਕੇ ਮੇਰੇ ਖਿਲਾਫ ਗਵਾਹ ਭੁਗਤਾਏ ਜਾ ਰਹੇ ਹਨ। ਤਖਤ ਸ੍ਰੀ ਦਮਦਮਾ ਸਾਹਿਬ ਦੀ ਪਾਵਨ ਧਰਤੀ 'ਤੇ ਵੀ ਇਸ ਕਮੇਟੀ ਨੇ ਜਾ ਕੇ ਮੇਰੇ ਬਾਰੇ ਪੁੱਛ ਪੜਤਾਲ ਕੀਤੀ। ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਇਹ ਵੀ ਕਿਹਾ ਗਿਆ ਕਿ ਲਿਖ ਕੇ ਦਿਓ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋ ਕੇ ਮਰਿਆਦਾ ਦੀ ਉਲੰਘਣਾ ਕੀਤੀ ਹੈ। ਪਰ ਉਨ੍ਹਾਂ ਨੂੰ ਖੁਸ਼ੀ ਹੈ ਕਿ ਕਿਸੇ ਨੇ ਲਿਖ ਕੇ ਨਹੀਂ ਦਿੱਤਾ ਤੇ ਹੁਣ ਬਹੁਤ ਹੀ ਤੇਜ਼ੀ ਦੇ ਨਾਲ ਇਸ ਪੜਤਾਲ ਨੂੰ ਅੱਗੇ ਵਧਾਇਆ ਜਾ ਰਿਹਾ ਅਤੇ ਵਧਾਇਆ ਜਾਵੇਗਾ।
Giani Harpreet Singh S Statement After The Postponement Of The Meeting Of The Panj Singhs
