January 30, 2025

Punjab Speaks Team / Panjab
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ‘ਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ‘ਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ‘ਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
The Punjab Government Has Started The Selection Process Of Primary And Elementary Teachers To Be Sent For Training In Finland
