Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਮੁਕਤਸਰ-ਬਠਿੰਡਾ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖਮੀ
March 13, 2025
One-Killed-One-Seriously-Injured

Punjab Speaks Team /

ਮੁਕਤਸਰ-ਬਠਿੰਡਾ ਸੜਕ 'ਤੇ ਜੇਡੀ ਕਾਲਜ ਨੇੜੇ ਦੇਰ ਰਾਤ ਸਵਿਫਟ ਕਾਰ ਅਤੇ ਸਕਾਰਪਿਓ ਗੱਡੀ ਵਿਚ ਸਿੱਧੀ ਟੱਕਰ ਹੋ ਗਈ। ਹਾਦਸੇ ਵਿਚ ਮੁਕਤਸਰ ਕੋਰਟ ਦੇ ਇਕ ਕਰਮਚਾਰੀ ਦੀ ਦਰਦਨਾਕ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।ਉਥੇ, ਸਕਾਰਪਿਓ ਗੱਡੀ ਵਿਚ ਸਵਾਰ ਚਾਰ ਲੋਕਾਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਦੋਵੇਂ ਗੱਡੀਆਂ ਦੇ ਪਰਖੱਚੇ ਉੱਡ ਗਏ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ ਵਾਸੀ ਬਠਿੰਡਾ ਅਤੇ ਜ਼ਖਮੀ ਸਰਬਜੀਤ ਸਿੰਘ ਵਾਸੀ ਮੁਕਤਸਰ ਵਜੋਂ ਹੋਈ ਹੈ। ਦੋਵੇਂ ਮੁਕਤਸਰ ਦੀ ਸੈਸ਼ਨ ਕੋਰਟ ਵਿਚ ਕਰਮਚਾਰੀ ਹਨ। ਜਾਣਕਾਰੀ ਮੁਤਾਬਕ ਸਵਿਫਟ ਕਾਰ ਵਿਚ ਸਵਾਰ ਕੋਰਟ ਦੇ ਕਰਮਚਾਰੀ ਬਠਿੰਡਾ ਵੱਲ ਜਾ ਰਹੇ ਸਨ। ਜਦਕਿ ਸਕਾਰਪਿਓ ਗੱਡੀ ਵਿਚ ਸਵਾਰ ਇਕ ਪਰਿਵਾਰ ਦੇ ਲੋਕ ਬਠਿੰਡਾ ਤੋਂ ਮੁਕਤਸਰ ਆ ਰਹੇ ਸਨ। ਦੋਵੇਂ ਦੀ ਰਫ਼ਤਾਰ ਤੇਜ਼ ਸੀ। ਜਦੋਂ ਮੁਕਤਸਰ-ਬਠਿੰਡਾ ਸੜਕ 'ਤੇ ਜੇਡੀ ਕਾਲਜ ਦੇ ਨੇੜੇ ਪਹੁੰਚੇ ਤਾਂ ਦੋਵੇਂ ਗੱਡੀਆਂ ਦੀ ਸਿੱਧੀ ਟੱਕਰ ਹੋ ਗਈ।

ਗੱਡੀਆਂ ਦੇ ਪਰਖੱਚੇ ਉੱਡ ਗਏ। ਜਦਕਿ ਸਵਿਫਟ ਵਿਚ ਸਵਾਰ ਅਮਿਤ ਅਤੇ ਸਰਬਜੀਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਐਸਐਸਐਫ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਿਵਲ ਹਸਪਤਾਲ ਮੁਕਤਸਰ ਵਿਚ ਦਾਖਲ ਕਰਵਾਇਆ ਜਿੱਥੇ ਅਮਿਤ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਪਰ ਉਸਦੀ ਰਸਤੇ ਵਿਚ ਹੀ ਮੌਤ ਹੋ ਗਈ। ਉਥੇ, ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਇਸੇ ਦੌਰਾਨ ਵਿਜੇ ਪਿੰਡ ਮਾਲਡੀ (ਨਕੋਦਰ) ਪਤਨੀ ਪ੍ਰੀਤਮ ਦੇ ਨਾਲ ਸਕੂਟੀ 'ਤੇ ਧਰਮਕੋਟ ਤੋਂ ਸ਼ਾਹਕੋਟ ਵੱਲ ਆ ਰਹੇ ਸਨ। ਜੋਗਿੰਦਰ ਸਿੰਘ ਜਦੋਂ ਸਤਲੁਜ ਦਰਿਆ ਦੇ ਪੁਲ ਦੇ ਹਾਈਟੈਕ ਨਾਕੇ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਸਕੂਟੀ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ ਗਿਆ। ਇਸ ਦੌਰਾਨ ਜੋਗਿੰਦਰ ਸਿੰਘ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਜ਼ਖਮੀ ਦੰਪਤੀ ਵਿਜੇ ਅਤੇ ਪ੍ਰੀਤਮ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਸਿਵਲ ਹਸਪਤਾਲ ਨਕੋਦਰ ਵਿਚ ਰੈਫਰ ਕਰ ਦਿੱਤਾ। ਮਾਡਲ ਪੁਲਿਸ ਸਟੇਸ਼ਨ ਸ਼ਾਹਕੋਟ ਦੇ ਸਬ ਇੰਸਪੈਕਟਰ ਲਖਬੀਰ ਸਿੰਘ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

One Killed One Seriously Injured In Tragic Road Accident On Muktsar Bathinda Road


Recommended News
Punjab Speaks ad image
Trending
Just Now