February 4, 2025

Punjab Speaks Team / Panjab
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਮਾਰਚ-2025 ’ਚ ਸਾਉਣੀ ਦੀਆਂ ਫਸਲਾਂ ਲਈ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸਾਂਝੀ ਕੀਤੀ ਵਿਉਂਤਬੰਦੀ ਅਨੁਸਾਰ ਮੇਲਿਆਂ ਦੀ ਸ਼ੁਰੂਆਤ 5 ਮਾਰਚ ਨੂੰ ਨਾਗਕਲਾਂ ਜਹਾਂਗੀਰ ਅੰਮ੍ਰਿਤਸਰ ਵਿਖੇ ਪਹਿਲੇ ਕਿਸਾਨ ਮੇਲੇ ਨਾਲ ਹੋਵੇਗੀ । ਇਸ ਤੋਂ ਬਾਅਦ 7 ਮਾਰਚ ਨੂੰ ਬੱਲੋਵਾਲ ਸੌਂਖੜੀ, 11 ਮਾਰਚ ਨੂੰ ਫਰੀਦਕੋਟ ਅਤੇ 13 ਮਾਰਚ ਨੂੰ ਗੁਰਦਾਸਪੁਰ, 18 ਮਾਰਚ ਨੂੰ ਬਠਿੰਡਾ ਅਤੇ ਰੌਣੀ (ਪਟਿਆਲਾ) ਵਿਖੇ 25 ਮਾਰਚ ਨੂੰ ਕਿਸਾਨ ਮੇਲੇ ਕਰਵਾਏ ਜਾਣਗੇ।
ਪੀਏਯੂ ਲੁਧਿਆਣਾ ਵਿਖੇ ਦੋ ਰੋਜ਼ਾ ਕਿਸਾਨ ਮੇਲਾ 21 ਅਤੇ 22 ਮਾਰਚ ਨੂੰ ਲੱਗੇਗਾ। ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਕਿਸਾਨ ਮੇਲਿਆਂ ਦਾ ਉਦੇਸ਼ ‘ਨਵੀਆਂ ਖੇਤੀ ਤਕਨੀਕਾਂ ਅਪਣਾਓ, ਖਰਚ ਘਟਾਓ, ਝਾੜ ਵਧਾਓ’ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਕਿਸਾਨਾਂ ਨੂੰ ਟਿਕਾਊ ਖੇਤੀਬਾੜੀ ਲਈ ਪ੍ਰੇਰਿਤ ਕਰਨ ਦੀ ਲੋੜ ਹੈ ਅਤੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲੇ ਖੇਤੀਬਾੜੀ ਦੀ ਸਥਿਰਤਾ ਨੂੰ ਉਤਸਾਹਿਤ ਕਰਨਗੇ।
A Two Day Kisan Mela Will Be Held In Pau Ludhiana On March 21 And 22 The Dates Of March Kisan Melas Have Been Announced
