Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
SC ਦਾ IndiGo ਕੇਸ ’ਤੇ ਸਪੱਸ਼ਟ ਰੁਖ— ਸਰਕਾਰ ਕਦਮ ਚੁੱਕ ਚੁੱਕੀ, ਸੁਣਵਾਈ ਨਹੀਂ ਹੋਵੇਗੀ
December 8, 2025
SC-s-Clear-Stand-On-IndiGo-Case-

Punjab Speaks Team / Panjab

ਨਵੀਂ ਦਿੱਲੀ, 08 ਦਸੰਬਰ 2025 :- ਕੇਂਦਰ ਸਰਕਾਰ ਅਤੇ ਇੰਡੀਗੋ ਸੰਕਟ ਤੋਂ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਅਤੇ ਉਚਿਤ ਪੈਸੇ ਵਾਪਸ (Refund)ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਦਿੱਲੀ ਹਾਈ ਕੋਰਟ ਪਹੁੰਚ ਗਈ ਹੈ। ਹਾਈ ਕੋਰਟ ਵਿੱਚ ਦਾਇਰ ਜਨਹਿੱਤ ਪਟੀਸ਼ਨ (PIL)ਵਿੱਚ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਦੀ ਹਾਈ ਕੋਰਟ ਬੁੱਧਵਾਰ ਨੂੰ ਸੁਣਵਾਈ ਕਰੇਗਾ।

ਦੂਜੇ ਪਾਸੇ, ਸੁਪਰੀਮ ਕੋਰਟ ਨੇ ਏਅਰਲਾਈਨ ਕੰਪਨੀ ਇੰਡੀਗੋ (IndiGo) ਵੱਲੋਂ ਹਾਲ ਹੀ ਵਿੱਚ ਵਪਾਰਕ ਯਾਤਰੀ ਉਡਾਣਾਂ ਨੂੰ ਰੱਦ ਕਰਨ ਅਤੇ ਦੇਰੀ ਕਰਨ ਦੇ ਮਾਮਲੇ ਵਿੱਚ ਫੌਰੀ ਸੁਣਵਾਈ (Urgent Hearing) ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ।

ਇਸ ਪਟੀਸ਼ਨ ਦਾ ਜ਼ਿਕਰ ਇੱਕ ਵਕੀਲ ਨੇ ਕੀਤਾ, ਜਿਨ੍ਹਾਂ ਕਿਹਾ ਕਿ ਦੇਸ਼ ਦੇ 95 ਹਵਾਈ ਅੱਡਿਆਂ ‘ਤੇ ਕਰੀਬ 2500 ਫਲਾਈਟਾਂ ਵਿੱਚ ਦੇਰੀ ਹੋਈ ਹੈ ਅਤੇ ਲੋਕਾਂ ਨੂੰ ਇਸ ਕਾਰਨ ਪਰੇਸ਼ਾਨੀ ਹੋ ਰਹੀ ਹੈ।

ਸੀਜੀਆਈ (CJI) ਸੂਰਿਆ ਕਾਂਤ ਨੇ ਕਿਹਾ ਕਿ “ਅਸੀਂ ਸਮਝਦੇ ਹਾਂ ਕਿ ਲੱਖਾਂ ਲੋਕ ਫਸੇ ਹੋਏ ਹਨ। ਹੋ ਸਕਦਾ ਹੈ ਕਿ ਕੁਝ ਲੋਕਾਂ ਨੂੰ ਜ਼ਰੂਰੀ ਕੰਮ ਹੋਵੇ ਅਤੇ ਉਹ ਨਹੀਂ ਕਰ ਪਾ ਰਹੇ ਹੋਣ… ਪਰ ਫਿਰ ਭਾਰਤ ਸਰਕਾਰ ਨੇ ਇਸ ਮਾਮਲੇ ‘ਤੇ ਧਿਆਨ ਦਿੱਤਾ ਹੈ। ਅਜਿਹਾ ਲੱਗਦਾ ਹੈ ਕਿ ਸਮੇਂ ਸਿਰ ਕਦਮ ਚੁੱਕੇ ਗਏ ਹਨ। ਸਾਨੂੰ ਹੁਣ ਕੋਈ ਫੌਰੀ ਜ਼ਰੂਰਤ (Urgency) ਨਹੀਂ ਦਿਖਾਈ ਦੇ ਰਹੀ ਹੈ।

SC s Clear Stand On IndiGo Case Government Has Taken Steps No Hearing Will Be Held


Recommended News
Punjab Speaks ad image
Trending
Just Now