Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ
December 8, 2025
Armed-Forces-Flag-Day-Was-Celebr

Punjab Speaks Team / Panjab

ਫਰੀਦਕੋਟ 8 ਦਸੰਬਰ 2025 : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ 2025 ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ ਲੈਪਲ ਬੈਜ ਲਗਾ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਟੇਬਲ ਕਲੰਡਰ ਵੀ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਆਪਣੀ ਤਰਫੋਂ ਝੰਡਾ ਦਿਵਸ ਫੰਡ ਵਿੱਚ ਵਿੱਤੀ ਯੋਗਦਾਨ ਵੀ ਦਿੱਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਫੰਡ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਰਿਆਂ ਨੂੰ ਇਸ ਆਦਰਸ਼ ਮੰਤਵ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ 11 ਲੋੜਵੰਦ ਨਾਨ ਪੈਨਸ਼ਨਰ ਲਾਭਪਾਤਰਾਂ ਨੂੰ 55 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਵੀ ਡਿਪਟੀ ਕਮਿਸ਼ਨਰ, ਫਰੀਦਕੋਟ ਵੱਲੋਂ ਸੈਨਾ ਝੰਡਾ ਦਿਵਸ ਫੰਡ ਵਿੱਚੋਂ ਦਿੱਤੀ ਗਈ।

ਇਸ ਉਪਰੰਤ ਜਿ਼ਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ, ਕਰਮਚਾਰੀਆਂ ਦੇ ਲੈਪਲ ਬੈਜ, ਟੋਕਨ ਫਲੈਗ ਲਗਾਏ ਗਏ ਅਤੇ ਚੰਦਾ ਇਕੱਤਰ ਕੀਤਾ ਗਿਆ। ਇਸ ਉਪਰੰਤ ਸੈਨਿਕ ਸਦਨ ਫਰੀਦਕੋਟ ਵਿਖੇ ਸਾਬਕਾ ਸੈਨਿਕਾਂ ,ਆਸ਼ਰਿਤਾਂ ਨੂੰ ਇਕੱਤਰ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਪੀ.ਏ. ਟੂ ਡਿਪਟੀ ਕਮਿਸ਼ਨਰ ਸ. ਗੁਰਨਾਮ ਸਿੰਘ, ਸ੍ਰੀਮਤੀ ਮਨਦੀਪ ਕੌਰ ਸੀਨੀਅਰ ਸਹਾਇਕ ਤੋਂ ਇਲਾਵਾ ਸਮੂਹ ਦਫਤਰੀ ਕਰਮਚਾਰੀ ਹਾਜ਼ਰ ਸਨ।

Armed Forces Flag Day Was Celebrated Under The Chairmanship Of The Deputy Commissioner


Recommended News
Punjab Speaks ad image
Trending
Just Now