April 15, 2025

Punjab Speaks Team / Panjab
ਨੈਸ਼ਨਲ ਹਾਈਵੇਅ 'ਤੇ ਸਥਿਤ ਗਿਆਨ ਸਾਗਰ ਮੈਡੀਕਲ ਕਾਲਜ ਅਤੇ ਹਸਪਤਾਲ 'ਤੇ ਮੰਗਲਵਾਰ ਸਵੇਰੇ ਈਡੀ (ED) ਦੀ ਟੀਮ ਵੱਲੋਂ ਰੇਡ ਕੀਤੀ ਗਈ ਹੈ। ਹਸਪਤਾਲ ਮਨੇਜਮੈਂਟ ਨੂੰ ਜਦੋਂ ਈਡੀ ਦੀ ਟੀਮ ਦੇ ਆਉਣ ਦੀ ਭਣਕ ਲੱਗੀ ਤਾਂ ਅਧਿਕਾਰੀ ਉਥੋ ਗਾਇਬ ਹੋ ਗਏ। ਟੀਮ ਨੇ ਹਸਪਤਾਲ ਦੇ ਦਫਤਰ ਅੰਦਰ ਦਾਖਲ ਹੋ ਕੇ ਸਾਰਾ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਹ ਟੀਮ ਸਵੇਰੇ 9.30 ਵਜੇ ਦੇ ਕਰੀਬ ਹਸਪਤਾਲ ਵਿੱਚ ਹਰਿਆਣਾ ਨੰਬਰ ਦੀਆਂ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਪਹੁੰਚੀ। ਟੀਮ ਨੇ ਹਸਪਤਾਲ ਦਾ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਰੇਡ ਬਾਰੇ ਪ੍ਰਬੰਧਕਾਂ ਨੂੰ ਪਤਾ ਲੱਗਣ 'ਤੇ ਉਹ ਹਸਪਤਾਲ 'ਚੋਂ ਰਫੂਚੱਕਰ ਹੋ ਗਏ। ਇਸ ਟੀਮ ਵਿਚ 8 ਤੋਂ 10 ਮੈਂਬਰ ਸ਼ਾਮਲ ਹਨ, ਜੋ ਕਿ ਖਬਰ ਲਿਖੇ ਜਾਣ ਤੱਕ ਰਿਕਾਰਡ ਦੀ ਜਾਂਚ ਕਰ ਰਹੇ ਸਨ। ਹਸਪਤਾਲ ਵਿੱਚ ਮੀਡੀਆ ਦੇ ਦਾਖਲੇ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਹਰੇਕ ਵਿਅਕਤੀ ਨੂੰ ਪੁੱਛ ਗਿੱਛ ਕਰਨ ਉਪਰੰਤ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
Ed Raids Gian Sagar Medical College And Hospital Team Takes Possession Of Official Records And Starts Investigation
