ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
April 17, 2025

Punjab Speaks Team / Panjab
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸੰਪਨ ਹੋਵੇਗਾ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਆਦਿ ਸ਼ਾਮਿਲ ਹੋਏ।
Nagar Kirtan From Sri Akal Takht Sahib Dedicated To The Birth Anniversary Of Sri Guru Tegh Bahadur Ji
Recommended News

Trending
Punjab Speaks/Punjab
Just Now