June 4, 2025

Punjab Speaks Team / Panjab
ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਸਥਾਪਨਾ ਐਕਟ 1958 'ਚ ਸੋਧ ਕਰਨ ਦੀ ਮਨਜ਼ੂਰੀ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਹੁਣ 20 ਤੋਂ ਘੱਟ ਮੁਲਾਜ਼ਮਾਂ ਵਾਲੇ ਕਿਸੇ ਵੀ ਅਦਾਰੇ ਨੂੰ ਨੋ ਆਬਜੈਕਸ਼ਨ ਸਰਟੀਫਿਕੇਟ (NOC) ਲੈਣ ਦੀ ਲੋੜ ਨਹੀਂ ਹੋਵੇਗੀ। ਇਸ ਦੇ ਨਾਲ ਹੀ ਕੋਈ ਵੀ ਇੰਸਪੈਕਟਰ ਉੱਥੇ ਛਾਪੇ ਮਾਰ ਕੇ ਦੁਕਾਨਦਾਰਾਂ ਨੂੰ ਪਰੇਸ਼ਾਨ ਨਹੀਂ ਕਰ ਸਕੇਗਾ। ਇਸ ਤਰ੍ਹਾਂ ਇੰਸਪੈਕਟਰ ਰਾਜ ਦਾ ਪੂਰੀ ਤਰ੍ਹਾਂ ਖਤਮਾ ਹੋ ਜਾਵੇਗਾ, ਕਿਉਂਕਿ ਇਸ ਨਵੇਂ ਸੋਧ 'ਚ 95 ਪ੍ਰਤੀਸ਼ਤ ਦੁਕਾਨਦਾਰ ਆ ਜਾਣਗੇ ਜਿਨ੍ਹਾਂ ਦੇ ਕੋਲ 20 ਤੋਂ ਘੱਟ ਮੁਲਾਜ਼ਮ ਕੰਮ ਕਰਦੇ ਹਨ।
ਇਹ ਫੈਸਲਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਕੈਬਨਿਟ ਦੀ ਬੈਠਕ 'ਚ ਲਿਆ ਗਿਆ। ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਹੁਣ ਸਿਰਫ ਛੇ ਮਹੀਨੇ 'ਚ ਇਕ ਵਾਰੀ ਜਾਣਕਾਰੀ ਦੇਣੀ ਹੋਵੇਗੀ ਕਿ ਉਨ੍ਹਾਂ ਕੋਲ ਕਿੰਨੇ ਮੁਲਾਜ਼ਮ ਕੰਮ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੌਜੂਦਾ ਸਮੇਂ ਓਵਰ ਟਾਈਮ ਦੀ ਲਿਮਟ ਤਿੰਨ ਮਹੀਨਿਆਂ 'ਚ 50 ਘੰਟੇ ਸੀ, ਜਿਸਨੂੰ ਹੁਣ ਵਧਾ ਕੇ 144 ਘੰਟੇ ਕਰ ਦਿੱਤਾ ਗਿਆ ਹੈ।
Punjab Government Gives Relief To Workers Working Overtime Now They Will Get Double Remuneration
