ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ
June 5, 2025

Punjab Speaks Team / Panjab
ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ। ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
Ludhiana West By Election 14 Candidates Will Contest The Election Sibin C
Recommended News

Trending
Punjab Speaks/Punjab
Just Now