June 6, 2025

Punjab Speaks Team / Panjab
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸਮੂਹ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ/ਨੁਮਾਇੰਦਿਆਂ ਨੂੰ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਸਬੰਧੀ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਟ੍ਰੇਨਿੰਗ ਸੈਸ਼ਨ ਦੌਰਾਨ, ਲੁਧਿਆਣਾ ਪੱਛਮੀ ਜਿਮਨੀ ਚੋਣ ਖਰਚਾ ਆਬਜ਼ਰਵਰ ਸ੍ਰੀ ਇੰਡਾਨਾ ਅਸ਼ੋਕ ਕੁਮਾਰ, ਆਈ.ਆਰ.ਐਸ., ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਰਜੀਤ ਬੈਂਸ, ਏ.ਸੀ.ਐਫ.ਏ. ਸ. ਹਰਜਸਦੀਪ ਸਿੰਘ ਸਿੱਧੂ, ਏ.ਸੀ.ਐਫ.ਏ. ਸ੍ਰੀ ਰਾਕੇਸ਼ ਬਾਂਸਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵੱਖ-ਵੱਖ 14 ਉਮੀਦਵਾਰਾਂ/ਨੁਮਾਇੰਦਿਆਂ ਦੀ, ਚੋਣਾਂ ਦੌਰਾਨ ਕੀਤੇ ਜਾ ਸਕਣ ਵਾਲੇ ਖਰਚੇ ਅਤੇ ਮਾਡਲ ਕੋਡ ਆਫ਼ ਕੰਡਕਟ ਦੇ ਨਿਯਮਾਂ ਦੀ ਪਾਲਣਾ ਸਬੰਧੀ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਸਥਾਨਕ ਬੱਚਤ ਭਵਨ ਵਿਖੇ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਜੀਤ ਬੈਂਸ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖਰਚੇ ਦੀ ਸੀਮਾ 40 ਲੱਖ ਨਿਰਧਾਰਿਤ ਕੀਤੀ ਗਈ ਹੈ। ਕੋਈ ਵੀ ਉਮੀਦਵਾਰ ਉਸ ਸੀਮਾਂ ਤੋਂ ਵੱਧ ਖਰਚਾ ਨਹੀਂ ਕਰ ਸਕਦਾ। ਇਸ ਖਰਚੇ ਨੂੰ ਕਿਵੇਂ ਮੈਨਟੇਨ ਕਰਨਾ ਹੈ, ਇਸ ਸਬੰਧੀ ਭਾਰਤ ਚੋਣ ਕਮਿਸ਼ਨ ਨੇ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਬਾਰੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ/ਨੁਮਾਇੰਦਿਆਂ ਨੂੰ ਬਰੀਕੀ ਨਾਲ ਸਮਝਾਇਆ ਗਿਆ।
Special Training Session Organized For Candidates Representatives Of Political Parties Regarding Expenses Incurred During Elections
