June 6, 2025

Punjab Speaks Team / Panjab
ਲੁਧਿਆਣਾ ਵਿੱਚ ਜ਼ਿਮਨੀ ਚੋਣ ਜਿੱਤਣ ਲਈ ਹਰੇਕ ਪਾਰਟੀ ਦਾ ਪੂਰਾ ਜ਼ੋਰ ਲਗਾ ਰਹੀ ਹੈ। 19 ਜੂਨ ਨੂੰ ਹੋਣ ਵਾਲੀ ਇਸ ਜ਼ਿਮਨੀ ਚੋਣ ਤੋਂ ਬਿਲਕੁਲ ਪਹਿਲੋਂ ਚੌਕਸੀ ਵਿਭਾਗ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਤਲਬ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸਰਾਭਾ ਨਗਰ ਦੇ ਇੱਕ ਸਕੂਲ ਦੀ ਜ਼ਮੀਨ ਨਾਲ ਜੁੜਿਆ ਹੈ। ਵਿਜੀਲੈਂਸ ਵਿਭਾਗ ਨੇ ਭਾਰਤ ਭੂਸ਼ਣ ਆਸ਼ੂ ਨੂੰ 4 ਜੂਨ ਨੂੰ ਸੰਮਨ ਕਰਕੇ 6 ਜੂਨ ਨੂੰ ਤਲਬ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ 2000 ਕਰੋੜ ਰੁਪਏ ਤੋਂ ਵੱਧ ਦੇ ਘੁਟਾਲੇ ਦੇ ਮਾਮਲੇ ਵਿੱਚ ਉਮੀਦਵਾਰ ਨੂੰ ਤਲਬ ਕੀਤਾ ਗਿਆ ਹੈ।ਲੁਧਿਆਣਾ ਦੇ ਚੌਕਸੀ ਵਿਭਾਗ ਦੇ ਐਸਐਸਪੀ ਜਗਤਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਤੁਰੰਤ ਸਸਪੈਂਡ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਲੁਧਿਆਣਾ ਵਿੱਚ ਜਿਮਣੀ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵਿਭਾਗ ਨੇ 6 ਜੂਨ ਨੂੰ ਦਫਤਰ ਵਿੱਚ ਤਲਬ ਕੀਤਾ ਹੈ।
Punjab Government Sacks Ssp Vigilance Vigilance Department Summons Bharat Bhushan Ashu Know The Whole Matter
