ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ
June 21, 2025

Punjab Speaks Team / Panjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦਰਮਿਆਨ ਪੰਜਾਬ ਪੁਲਿਸ ਵੱਲੋਂ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-15' ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਇਥੋਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਾਉਣ ਦੇ ਨਾਲ-ਨਾਲ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਾਉਣ ਲਈ ਵੱਧ ਤੋਂ ਵੱਧ ਕਾਰਜਬਲ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ।
Recommended News

Trending
Punjab Speaks/Punjab
Just Now