June 30, 2025

Punjab Speaks Team / Panjab
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਹਾਈ ਕੋਰਟ ਵਿੱਚ ਪਾਏ ਕੇਸ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਜਿਹੜਾ ਕੇਸ ਅਦਾਲਤ ਵਿੱਚ ਕੀਤਾ ਹੈ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਉਸ ਨੂੰ ਵਾਪਸ ਲੈਣ ਦਾ ਮਨ ਬਣਾਇਆ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਕਦੇ ਵੀ ਬਾਬਾ ਬੁੱਢਾ ਸਾਹਿਬ ਜੀ ਦੀ ਗੱਦੀ ਨੂੰ ਢਾਹ ਲਾਉਣ ਬਾਰੇ ਕਦੀ ਵੀ ਨਹੀਂ ਸੋਚ ਸਕਦੇ । ਉਨ੍ਹਾਂ ਕਿਹਾ ਕਿ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ ਪ੍ਰੰਤੂ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਸ ਕੇਸ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਗਿਆਨੀ ਰਘਬੀਰ ਸਿੰਘ ਵੱਲੋਂ 29 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਖਲ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਖਤਮ ਕਰਨ ਅਤੇ ਵਿਦੇਸ਼ ਛੁੱਟੀ ਨਾ ਮਿਲਣ ਕਾਰਨ ਹੋਏ ਲੱਖਾਂ ਦੇ ਨੁਕਸਾਨ ਦਾ ਹਵਾਲਾ ਦਿੱਤਾ ਸੀ। ਜਿਸ ਦੀ ਕਲ੍ਹ ਇੱਕ ਜੁਲਾਈ ਨੂੰ ਸੁਣਵਾਈ ਹੋਣੀ ਸੀ ਹੁਣ ਆਸ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਅਦਾਲਤ ਨੂੰ ਦਰਖਾਸਤ ਦੇ ਕੇ ਇਸ ਕੇਸ ਨੂੰ ਵਾਪਸ ਲਿਆ ਜਾ ਸਕਦਾ ਹੈ।
Giani Raghbir Singh Will Withdraw The Case Filed In The High Court This Is The Reason For The Decision
