ਮੋਹਾਲੀ ਫੈਕਟਰੀ 'ਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ , 9 ਮਹੀਨਿਆਂ ਦੀ ਬੱਚੀ ਦੀ ਮੌਤ; 2 ਲੋਕ ਝੁਲਸੇ
June 30, 2025

Punjab Speaks Team / Panjab
ਮੋਹਾਲੀ ਦੇ 5 ਫੇਸ ਇੰਡਸਟਰੀ ਏਰੀਆ ਵਿੱਚ ਇੱਕ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ 9 ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਲੋਕ ਝੁਲਸ ਗਏ ਹਨ। ਅੱਗ ਨੂੰ ਦੇਖ ਕੇ ਆਲੇ-ਦੁਆਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਅੱਜ ਸਵੇਰ ਫੇਜ਼-V ਵਿੱਚ ਡੀ 39 ਨਾਮ ਦੀ ਇੱਕ ਫੈਕਟਰੀ ਹੈ। ਜੋ ਲੋਹੇ ਦੀ ਡਾਈ ਬਣਾਉਣ ਦਾ ਕੰਮ ਕਰਦੀ ਹੈ। ਫੈਕਟਰੀ 'ਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਤੇ ਅੱਗ ਦਾ ਕਾਲਾ ਧੂੰਆਂ ਦੂਰ ਤੋਂ ਵੀ ਨਜ਼ਰ ਆ ਰਿਹਾ ਸੀ। ਪੁਲਿਸ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
Recommended News

Trending
Punjab Speaks/Punjab
Just Now